ਚੰਡੀਗੜ੍ਹ, 8 ਅਗਸਤ (ਪੀ. ਟੀ)- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਸੂਬੇ ਵਿਚ ਦੋ ਵਿਧਾਨ ਸਭਾ ਹਲਕਿਆਂ ਲਈ ਹੋ ਰਹੀ ਉਪ ਚੋਣ ਦੇ ਮੱਦੇਨਜ਼ਰ ਚੰਡੀਗੜ੍ਹ ਵਿਖੇ ਸੰਗਤ ਦਰਸ਼ਨ ਨਹੀਂ ਕਰ ਸਕਣਗੇ।ਉਪ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਜੰਗਵੀਰ ਸਿੰਘ ਨੇ ਦੱਸਿਆ ਕਿ ਹਰ ਬੁੱਧਵਾਰ ਨੂੰ .ਚੰਡੀਗੜ੍ਹ ਵਿਖੇ ਹੋਣ ਵਾਲਾ ਸੰਗਤ ਦਰਸ਼ਨ ਤਲਵੰਡੀ ਸਾਬੋ ਤੇ ਪਟਿਆਲਾ ਵਿਖੇ ਉਪ ਚੋਣ ਹੋਣ ਕਰਕੇ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਉੁਪ ਚੋਣਾਂ ਤੋਂ ਬਾਅਦ ਸੰਗਤ ਦਰਸ਼ਨ ਆਮ ਵਾਂਗ ਹੋਵੇਗਾ।



