Skip to content
Independent perspectives. Global stories.
BREAKING

ਮੁੱਖ ਮੰਤਰੀ ਜੰਗ-ਏ-ਆਜ਼ਾਦੀ ਯਾਦਗਾਰ ਦਾ ਨੀਂਹ ਪੱਥਰ 12 ਅਕਤੂਬਰ ਨੂੰ ਰੱਖਣਗੇ

Share this story

ਸੁਪਨਮਈ ਪ੍ਰਾਜੈਕਟ ਨੂੰ ਹਕੀਕਤ ਵਿੱਚ ਬਦਲਣ ਲਈ ਡਾ. ਹਮਦਰਦ ਦੇ ਅਣਥੱਕ ਯਤਨਾਂ ਦੀ ਸ਼ਲਾਘਾ

Page-1_06  ਪਰਨੀਤ ਬਰਾੜ-    ਕਾਰਜਕਾਰੀ ਸੰਪਾਦਕ  ਜਲੰਧਰ/ਚੰਡੀਗੜ੍ਹ, 11 ਅਗਸਤ-  ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ 12 ਅਕਤੂਬਰ ਨੂੰ ਜ¦ਧਰ ਜ਼ਿਲ੍ਹੇ ਦੇ ਕਰਤਾਰਪੁਰ ਵਿਖੇ ਵਿਸ਼ਵ ਪੱਧਰੀ ਜੰਗ-ਏ-ਆਜ਼ਾਦੀ ਯਾਦਗਰ ਦਾ ਨੀਂਹ ਪੱਥਰ ਰੱਖਣਗੇ। ਇਹ ਫੈਸਲਾ ਅੱਜ ਇੱਥੇ ਪੰਜਾਬ ਭਵਨ ਵਿਖੇ ਸ.ਬਾਦਲ ਦੀ ਪ੍ਰਧਾਨਗੀ ਹੇਠ ਹੋਈ ਜੰਗ-ਏ-ਆਜ਼ਾਦੀ ਯਾਦਗਰ ਫਾਊਂਡੇਸ਼ਨ ਦੀ ਮੀਟਿੰਗ ਵਿੱਚ ਲਿਆ ਗਿਆ।  ਇਸ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਇਸ ਸ਼ਾਨਾਮੱਤੀ ਯਾਦਗਰ ਦਾ ਨੀਂਹ ਪੱਥਰ ਰੱਖਣ ਮੌਕੇ ਸ਼ਾਨਦਾਰ ਸਮਾਰੋਹ ਕਰਵਾਇਆ ਜਾਵੇਗਾ ਜਿਸ ਵਿੱਚ ਘੱਟੋ ਘੱਟ 50 ਹਜ਼ਾਰ ਵਿਅਕਤੀਆਂ ਦੇ ਪਹੁੰਚਣ ਦੀ ਉਮੀਦ ਹੈ।  ਮੁੱਖ ਮੰਤਰੀ ਨੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਤੋਂ ਪਹਿਲਾਂ ਸੁਮੱਚੇ ਪ੍ਰਬੰਧ ਕਾਰਜਕਾਰੀ ਕਮੇਟੀ

ਕਰਨ ਲਈ ਆਖਿਆ।  ਇਸ ਤੋਂ ਇਲਾਵਾ ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ਦੇ ਸਾਰੇ ਪਰਿਵਾਰਕ ਮੈਂਬਰਾਂ ਅਤੇ ਰਾਸ਼ਟਰੀ ਆਜ਼ਾਦੀ ਸੰਘਰਸ਼ ਨਾਲ ਸਬੰਧਤ ਵੱਖ-ਵੱਖ ਲਹਿਰਾਂ ਨਾਲ ਸਬੰਧਤ ਹੋਰ ਦੇਸ਼ ਭਗਤਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਸ਼ਾਨਦਾਰ ਸਮਾਰੋਹ ਦੇ ਮੌਕੇ ਸੱਦਾ ਦੇਣ ਲਈ ਆਖਿਆ। ਸ. ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ ਸਦਕਾ ਇਹ ਯਾਦਗਰ ਕਰਤਾਰਪੁਰ ਦੇ ਨੇੜੇ 25 ਏਕੜ ਰਕਬੇ ਉਤੇ 200 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਜਾ ਰਹੀ ਹੈ ਜੋ ਕਿ ਭਾਰਤੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਵਿਲੱਖਣ ਯੋਗਦਾਨ ਦੀ ਅਮੀਰ ਵਿਰਾਸਤ ਨੂੰ ਮੂਰਤੀਮਾਨ ਕਰੇਗੀ। ਉਨ੍ਹਾਂ ਨੇ ਉਸਾਰੀ ਜਾਣ ਵਾਲੀ ਇਸ ਯਾਦਗਰ ਦੇ ਡਿਜ਼ਾਇਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਕਿ ਵਿਸ਼ਵ ਪ੍ਰਸਿੱਧੀ ਪ੍ਰ੍ਰਾਪਤ ਸ਼ਿਲਪਕਾਰ ਰਾਜ ਰੇਵਾਲ ਵੱਲੋਂ ਤਿਆਰ ਕੀਤਾ ਗਿਆ ਹੈ। ਰਾਜ ਰੇਵਾਲ ਨੇ ਸੰਸਦੀ ਲਾਇਬ੍ਰੇਰੀ, ਹਾਲ ਆਫ ਨੈਸ਼ਨਜ਼, ਵਿਸ਼ਵ ਬੈਂਕ ਦੀ ਇਮਾਰਤ ਅਤੇ ਏਸ਼ੀਅਨ ਖੇਡ ਪਿੰਡ ਤੋਂ ਇਲਾਵਾ ਬਹੁਤ ਸਾਰੇ ਡਿਜ਼ਾਇਨ ਤਿਆਰ ਕੀਤੇ ਹਨ। ਉਨ੍ਹਾਂ ਨੇ ਲਿਜ਼ਬਨ, ਬੀਜਿੰਗ, ਨਿਊਯਾਰਕ ਅਤੇ ਪੁਰਤਗਾਲ ਵਿੱਚ ਵੀ ਉਚ ਪੱਧਰੀ ਇਮਾਰਤਾਂ ਦੇ ਡਿਜ਼ਾਇਨ ਬਣਾਏ ਹਨ।
       ਪਾਵਰ ਪੁਆਇੰਟ ’ਤੇ ਕੀਤੀ ਗਈ ਪੇਸ਼ਕਾਰੀ ਦੌਰਾਨ ਸ੍ਰੀ ਰੇਵਾਲ ਨੇ ਜੰਗ-ਏ-ਆਜ਼ਾਦੀ ਯਾਦਗਰ ਤੇ ਮਿਊਜ਼ਿਮ ਦੀ ਧਾਰਨਾ ਸਬੰਧੀ ਚਾਨਣਾ ਪਾਇਆ ਅਤੇ ਉਨ੍ਹਾਂ ਨੇ ਇਸ ਸਮਾਰਕ ’ਤੇ ਮਾਡਲ ਵਿੱਚ ਤਿਆਰ ਕੀਤੀਆਂ ਜਾਣ ਵਾਲੀਆਂ ਇਕਾਇਆਂ ਜਿਨ੍ਹਾਂ ਵਿਚ ਮੁੱਖ ਤੌਰ ’ਤੇ ਸ਼ਹੀਦ-ਏ-ਮਿਨਾਰ, ਆਡੀਟੋਰੀਅਮ, ਐਂਪੀਥੀਏਟਰ, ਦਰਸ਼ਕ ਗੈਲਰੀਆਂ, ਓਪਨ ਏਅਰ ਥੀਏਟਰ, ਲਾਈਬਰੇਰੀ ਤੇ ਹੋਰ ਪ੍ਰਬੰਧਕੀ ਥੀਏਟਰ, ਸੈਮੀਨਾਰ ਹਾਲ, ਕਾਫੀ ਹਾਊਸ, ਖਾਣ ਪੀਣ ਦੇ ਸਥਾਨ, ਕਿਡਜ਼ ਕਾਰਨਰ, ਪ੍ਰਸ਼ਾਸਕੀ ਦਫਤਰ, ਦੁਕਾਨਾਂ ਅਤੇ ਪਾਰਕਿੰਗ ਸੁਵਿਧਾਵਾਂ ਨੂੰ ਵੀ ਜੰਗ-ਏ-ਆਜ਼ਾਦੀ ਯਾਦਗਰ ਦੇ ਮਾਡਲ ਵਿੱਚ ਦਿਖਾਇਆ ਗਿਆ ਹੈ।  ਮੁੱਖ ਮੰਤਰੀ ਨੇ ਸ੍ਰੀ ਰੇਵਾਲ ਨੂੰ ਇਹ ਯਾਦਗਾਰ 18 ਮਹੀਨਿਆਂ ਦੇ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ। ਮੁੱਖ ਮੰਤਰੀ ਨੇ ਯਾਦਗਾਰ ਦੀ ਚਾਰ ਦਿਵਾਰੀ ਦੇ ਡਿਜ਼ਾਇਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ।
       ਇਸ ਤੋਂ ਪਹਿਲਾਂ ਫਾਊਂਡੇਸ਼ਨ ਦੇ ਮੈਂਬਰ ਸਕੱਤਰ ਅਤੇ ਅਜੀਤ ਅਖਬਾਰ ਸਮੂਹ ਦੇ ਪ੍ਰਬੰਧਕੀ ਸੰਪਾਦਕ ਸ੍ਰੀ ਬਰਜਿੰਦਰ ਸਿੰਘ ਹਮਦਰਦ ਨੇ ਮੁੱਖ ਮੰਤਰੀ ਨੂੰ ਇਸ ਸਬੰਧ ਵਿਚ ਹੋਈ ਪ੍ਰਗਤੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਉੱਘੀ ਫਿਲਮ ਸਖਸ਼ੀਅਤ ਸ੍ਰੀ ਸ਼ਾਮ ਬੈਨੇਗਲ ਵੱਲੋਂ ਬਣਾਈ ਜਾਣ ਵਾਲੀ ਫਿਲਮ ਦੀ ਪਟਕਥਾ ਅਤੇ ਸਕਰੀਨ ਦੇ ਸਬੰਧ ਦੀ ਵੀ ਜਾਣਕਾਰੀ ਦਿੱਤੀ।  ਉਨ੍ਹਾਂ ਨੇ ਮੁੱਖ ਮੰਤਰੀ ਨੂੰ ਦਸਿਆ ਕਿ ਕਾਰਜਕਾਰੀ ਕਮੇਟੀ, ਫਿਲਮ ਕਮੇਟੀ ਅਤੇ ਤਕਨੀਕੀ ਕਮੇਟੀ ਵਿੱਚ ਵਧੀਆ ਤਾਲਮੇਲ ਬਨਾਇਆ ਹੋਇਆ ਹੈ ਅਤੇ ਇਨ੍ਹਾਂ ਵਿੱਚ ਬਨਾਈ ਜਾ ਰਹੀ ਯਾਦਗਰ ਨਾਲ ਸਬੰਧਤ ਰੋਜ਼ਮਰਾਂ ਦੇ ਮਾਮਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ। ਡਾ. ਹਮਦਰਦ ਦੀ ਅਗਵਾਈ ਵਿਚ ਚਲ ਰਹੇ ਕੰਮ ਦੀ ਸ਼ਲਾਘਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਡਾ. ਹਮਦਰਦ ਦੀ ਅਗਵਾਈ ਵਿਚ ਸਾਰੇ ਮੈਂਬਰਾਂ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹੁਣ ੳਨ੍ਹਾਂ ਨੂੰ ਵਿਸ਼ਵਾਸ ਹੈ ਕਿ ਇਹ ਪ੍ਰਾਜੈਕਟ ਛੇਤੀ ਅਮਲ ਵਿੱਚ ਆ ਜਾਵੇਗਾ ਜੋ ਕਿ ਉਨ੍ਹਾਂ ਨੇ ਕੁਝ ਸਾਲ ਪਹਿਲਾਂ ਬਣਾਉਣ ਬਾਰੇ ਸੋਚਿਆ ਸੀ।
ਮੁੱਖ ਮੰਤਰੀ ਨੇ ਫਾਊਂਡੇਸ਼ਨ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਦੇ ਕੰਮ ਵਿੱਚ ਫੰਡਾਂ ਦੀ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੇ ਇਸ ਸੁਪਨਮਈ ਪ੍ਰਾਜੈਕਟ ਲਈ ਫੰਡ ਪੈਦਾ ਕਰਨ ਵਾਸਤੇ ਪਹਿਲਾਂ ਹੀ ਇਕ ਵਿਧੀ ਤਿਆਰ ਕਰ ਲਈ ਹੈ। ਇਸ ਮੌਕੇ ਸੱਭਿਆਚਾਰਕ ਮਾਮਲਿਆਂ ਅਤੇ ਸੈਰ-ਸਪਾਟਾ ਸ. ਸੋਹਣ ਸਿੰਘ ਠੰਡਲ, ਮੁੱਖ ਸੰਸਦੀ ਸਕੱਤਰ ਸ੍ਰੀ ਸੋਮ ਪ੍ਰਕਾਸ਼, ਸੰਸਦੀ ਮੈਂਬਰ ਸ. ਰਣਜੀਤ ਸਿੰਘ ਬ੍ਰਹਮਪੁਰਾ ਤੇ ਸ. ਸੁਖਦੇਵ ਸਿੰਘ ਢੀਂਡਸਾ, ਭਾਜਪਾ ਦੇ ਸੂਬਾਈ ਪ੍ਰਧਾਨ ਸ੍ਰੀ ਕਮਲ ਸ਼ਰਮਾ, ਮੁੱਖ ਮੰਤਰੀ ਦੇ ਤਕਨੀਕੀ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਬੀ.ਐਸ. ਧਾਲੀਵਾਲ, ਸਾਬਕਾ ਸੰਸਦ ਮੈਂਬਰ ਸ੍ਰੀ ਤਰਲੋਚਨ ਸਿੰਘ, ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ. ਸੰਧੂ, ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ, ਸੱਭਿਆਚਾਰਕ ਮਾਮਲਿਆਂ ਦੇ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਡਾ. ਐਸ. ਕਰੁਣਾ ਰਾਜੂ, ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ, ਜੰਗ-ਏ-ਆਜ਼ਾਦੀ ਯਾਦਗਾਰ ਫਾਊਂਡੇਸ਼ਨ ਦੇ ਸੀ.ਈ.ਓ. ਸ੍ਰੀ ਵਿਨੈ ਬੁਬਲਾਨੀ ਅਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਹਾਜ਼ਰ ਸਨ।

WRITTEN BY