ਨਵੀਂ ਦਿੱਲੀ, 11 ਅਗਸਤ (ਪੀ. ਟੀ)- ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸੈਲਜਾ ਦੇ ਘਰ ਤੋਂ ਇੱਕ 40 ਸਾਲ ਦੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਲਾਸ਼ ਦੀ ਪਹਿਚਾਣ ਮੰਤਰੀ ਦੇ ਘਰ ਕੰਮ ਕਰਨ ਵਾਲੀ ਨੌਕਰਾਣੀ ਦੇ ਪਤੀ ਦੇ ਰੂਪ ‘ਚ ਕੀਤੀ ਗਈ ਹੈ। ਮੌਕੇ ‘ਤੇ ਦਿੱਲੀ ਪੁਲਿਸ ਪਹੁੰਚ ਗਈ ਹੈ ਤੇ ਛਾਣਬੀਣ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੇ ਅਨੁਸਾਰ ਇਹ ਹੱਤਿਆ ਦਾ ਮਾਮਲਾ ਹੋ ਸਕਦਾ ਹੈ। ਪੁਲਿਸ ਨੇ ਦੱਸਿਆ ਕਿ ਸਾਬਕਾ ਮੰਤਰੀ ਦੇ ਘਰ ਤੋਂ ਲਾਸ਼ ਬਰਾਮਦ ਹੋਣਾ ਇੱਕ ਵੱਡਾ ਮਾਮਲਾ ਹੋ ਸਕਦਾ ਹੈ।



