Skip to content
Independent perspectives. Global stories.
BREAKING

ਮੁੱਖ ਸੰਸਦੀ ਸਕੱਤਰ ਅਮਰਪਾਲ ਸਿੰਘ ਅਜਨਾਲਾ ਦੇ ਝੰਡਾ ਲਹਿਰਾਉਣ ਦੇ ਪ੍ਰੋਗਰਾਮ ਵਿੱਚ ਤਬਦੀਲੀ

Share this story

ਚੰਡੀਗੜ੍ਹ, 12 ਅਗਸਤ (ਪੀ. ਟੀ)- ਆਜ਼ਾਦੀ ਦਿਵਸ ਮੌਕੇ ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਵਿੱਚ ਤਬਦੀਲੀ ਕਰਦੇ ਹੋਏ ਹੁਣ ਅਜਨਾਲਾ ਵਿਖੇ ਮੁੱਖ ਸੰਸਦੀ ਸਕੱਤਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਸ੍ਰੀ ਅਮਰਪਾਲ ਸਿੰਘ ਅਜਨਾਲਾ ਝੰਡਾ ਲਹਿਰਾਉਣ ਅਤੇ ਸਲਾਮੀ ਲੈਣ ਦੀ ਰਸਮ ਅਦਾ ਕਰਨਗੇ। ਪੰਜਾਬ ਸਰਕਾਰ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਅਜਨਾਲਾ ਵਿਖੇ ਮੁੱਖ ਸੰਸਦੀ ਸਕੱਤਰ ਸਿੱਖਿਆ ਸ੍ਰੀ ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਣੀ ਸੀ ਪਰ ਜ਼ਰੂਰੀ ਰੁਝੇਵਿਆਂ ਕਾਰਨ ਉਹ  ਇਥੇ ਝੰਡਾ ਲਹਿਰਾਉਣ ਅਤੇ ਸਲਾਮੀ ਲੈਣ ਦੀ ਰਸਮ ਨਹੀਂ ਅਦਾ ਨਹੀਂ ਕਰ ਸਕਣਗੇ। ਪਹਿਲਾਂ ਨਿਰਧਾਰਤ ਕੀਤੇ ਗਏ ਪ੍ਰੋਗਰਾਮ ਵਿੱਚ ਸ੍ਰੀ ਅਜਨਾਲਾ ਨੇ ਬਾਬਾ ਬਕਾਲਾ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨੀ ਸੀ ਪਰ ਹੁਣ ਉਨ੍ਹਾਂ ਦੀ ਥਾਂ ’ਤੇ ਬਾਬਾ ਬਕਾਲਾ ਵਿਖੇ ਮੁੱਖ ਸੰਸਦੀ ਸਕੱਤਰ ਸ੍ਰੀ ਵਿਰਸਾ ਸਿੰਘ ਵਲਟੋਹਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

WRITTEN BY