Skip to content
Independent perspectives. Global stories.
BREAKING

ਸ੍ਰੀ ਬਾਘਾ ਵੱਲੋਂ ਦੋਸ਼ੀ ਪੁਲਿਸ ਕਰਮਚਾਰੀਆਂ ਖਿਲਾਫ ਸਖਤ ਕਾਰਵਾਈ ਲਈ ਐਸਐਸਪੀ ਤਰਨ ਤਾਰਨ ਨੂੰ ਨਿਰਦੇਸ਼

Share this story

ਚੰਡੀਗੜ੍ਹ, 12 ਅਗਸਤ (ਪੀ. ਟੀ)- ਤਰਨ ਤਾਰਨ ਜ਼ਿਲੇ ਵਿੱਚ ਪੁਲਿਸ ਮੁਲਾਜ਼ਮਾਂ ਵੱਲੋਂ ਦਲਿਤ ਲੜਕੀ ਨੂੰ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕਰਨ ਸਬੰਧੀ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਤਰਨ ਤਾਰਨ ਦੇ ਐਸ.ਐਸ.ਪੀ. ਨੂੰ ਦੋਸ਼ੀ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਦੱਸਿਆ ਕਿ ਇਹ ਬਹੁਤ ਸ਼ਰਮਨਾਕ ਅਤੇ ਅਸਹਿਣਯੋਗ ਘਟਨਾ ਹੈ ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕਮਿਸ਼ਨ ਨੇ ਆਪਣੇ ਤੌਰ ’ਤੇ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆ ਤਰਨ ਤਾਰਨ ਦੇ ਐਸ.ਐਸ.ਪੀ. ਨੂੰ ਪੱਤਰ ਲਿਖ ਕੇ ਸੱਤ ਦਿਨਾਂ ਅੰਦਰ ਦੋਸ਼ੀ ਮੁਲਾਜ਼ਮਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਹਦਾਇਤ ਜਾਰੀ ਕੀਤੀ ਹੈ। ਸ੍ਰੀ ਬਾਘਾ ਨੇ ਦੱਸਿਆ ਕਿ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਪੁਲਿਸ ਮੁਲਾਜ਼ਮਾਂ

ਵੱਲੋਂ ਬਾਜ਼ਾਰ ਵਿੱਚ ਆਪਣੀ ਭੈਣ ਨਾਲ ਜਾ ਰਹੀ ਦਲਿਤ ਲੜਕੀ ਨੂੰ ਇਕ ਰਾਤ ਲਈ ਹਮਬਿਸਤਰ ਹੋਣ ਲਈ 2 ਹਜ਼ਾਰ ਰੁਪਏ ਦੇਣ ਅਤੇ ਮਗਰੋਂ 5 ਹਜ਼ਾਰ ਰੁਪਏ ਦੇਣ ਦੀ ਪੇਸਕਸ਼ ਕੀਤੀ ਗਈ। ਲੜਕੀ ਵੱਲੋਂ ਇਸ ਸਬੰਧੀ ਥਾਣਾ ਮੁਖੀ ਨੂੰ ਸ਼ਿਕਾਇਤ ਕੀਤੀ ਗਈ ਪਰ ਉਸ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਲੜਕੀ ਵੱਲੋਂ ਇਨਸਾਫ ਨਾ ਮਿਲਣ ’ਤੇ ਆਤਮ ਹੱਤਿਆ ਕਰਨ ਦੀ ਦਿੱਤੀ ਧਮਕੀ ਸਬੰਧੀ ਮੀਡੀਆ ਵਿੱਚ ਆਈ ਖਬਰ ਦਾ ਗੰਭੀਰ ਨੋਟਿਸ ਲੈਂਦਿਆ ਕਮਿਸ਼ਨ ਨੇ ਤਰਨ ਤਾਰਨ ਦੇ ਐਸ.ਐਸ.ਪੀ. ਨੂੰ ਇਸ ਮਾਮਲੇ ਵਿੱਚ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕਰਦਿਆਂ ਕਮਿਸ਼ਨ ਨੂੰ ਇਕ ਹਫਤੇ ਦੇ ਅੰਦਰ ਰਿਪੋਰਟ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।

WRITTEN BY