ਨਵੀਂ ਦਿੱਲੀ, 13 ਅਗਸਤ (ਪੀ.ਟੀ.)- ਸੋਨੀਆ ਗਾਂਧੀ ਨੇ ਕਿਹਾ ਕਿ ਕਾਂਗਰਸ ਆਪਣੇ ਆਪ ਨੂੰ ਫਿਰ ਤੋਂ ਖੜ੍ਹਾ ਕਰਨ ਲਈ ਪੂਰੀ ਤਾਕਤ ਨਾਲ ਲੜੇਗੀ। ਉਨ੍ਹਾਂ ਨੇ ਸੰਪਰਦਾਇਕ ਹਿੰਸਾ ਦੀਆਂ ਘਟਨਾਵਾਂ ਨੂੰ ਲੈ ਕੇ ਸਰਕਾਰ ‘ਤੇ ਹਮਲਾ ਕੀਤਾ। ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੋਨੀਆ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਭਾਜਪਾ ਦੇ ਖ਼ਿਲਾਫ਼ ਲੜਾਈ ਜਾਰੀ ਰੱਖੇਗੀ ਅਤੇ ਇੱਕ ਦਿਨ ਫਿਰ ਸੱਤਾ ‘ਚ ਵਾਪਸ ਆਵੇਗੀ। ਉਨ੍ਹਾਂ ਨੇ ਕਿਹਾ ਕਿ ਐਨ.ਡੀ.ਏ ਦੀ ਆਪਣੀ ਕੋਈ ਨੀਤੀ ਨਹੀਂ ਹੈ ਅਤੇ ਉਹ ਯੂ.ਪੀ.ਏ. ਦੀਆਂ ਨੀਤੀਆਂ ਨੂੰ ਹੀ ਅੱਗੇ ਵਧਾ ਰਹੀ ਹੈ।ਸੋਨੀਆ ਦੇ ਇਸ ਬਿਆਨ ਕਾਂਗਰਸ ਦੇ ਮਨੋਬਲ ਨੂੰ ਉਪਰ ਚੁੱਕਣ ਦੀ ਰਣਨੀਤੀ ਵਜੋਂ ਲਿਆ ਜਾ ਰਿਹਾ ਹੈ। ਪਾਰਟੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਡਟ ਕੇ ਮੁਕਾਬਲਾ ਕਰਨਾ ਚਾਹੁੰਦੀ ਹੈ।
ਭਾਜਪਾ ਖ਼ਿਲਾਫ਼ ਲੜਾਈ ਜਾਰੀ ਫਿਰ ਤੋਂ ਸਰਕਾਰ ਬਣਾਵੇਗੀ ਕਾਂਗਰਸ- ਸੋਨੀਆ ਗਾਂਧੀ



