ਨਵੀਂ ਦਿੱਲੀ, 13 ਅਗਸਤ (ਪੀ.ਟੀ. ਲਾਈਵ)- ਮੁਲਾਇਮ ਸਿੰਘ ਦੀ ਪੇਸ਼ਕਸ਼ ਨੂੰ ਠੁਕਰਾਉਂਦੇ ਹੋਏ ਬੀ.ਐਸ.ਪੀ. ਨੇ ਅੱਜ ਸਮਾਜਵਾਦੀ ਪਾਰਟੀ ਨਾਲ ਆਉਂਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਹੱਥ ਮਿਲਾਉਣ ਤੋਂ ਨਾਂਹ ਕਰ ਦਿੱਤੀ। ਬਸਪਾ ਪ੍ਰਧਾਨ ਮਾਇਆਵਤੀ ਨੇ ਕਿਹਾ ਕਿ ਜਦੋਂ ਤੋਂ ਸਮਾਜਵਾਦੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਸੂਬੇ ਵਿਚ ਅਪਰਾਧ, ਫ਼ਿਰਕੂ ਹਿੰਸਾ, ਜਬਰ ਜ਼ਨਾਹ ਅਤੇ ਡਕੈਤੀ ਜਿਹੀਆਂ ਘਟਨਾਵਾਂ ਆਪਣੇ ਸ਼ਿਖਰ ‘ਤੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਚੀਜ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਮਾਜਵਾਦੀ ਪਾਰਟੀ ਨਾਲ ਹੱਥ ਮਿਲਾਉਣ ਅਤੇ ਇਕੱਠੇ ਚੋਣ ਲੜਨ ਦਾ ਸਵਾਲ ਹੀ ਪੈਦਾ ਨਹੀਂ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਮਾਜਵਾਦੀ ਪਾਰਟੀ ਦੇ ਮੁਖੀ ਨੇ ਕਿਹਾ ਸੀ ਕਿ ਜੇਕਰ ਆਰ.ਜੇ.ਡੀ. ਮੁਖੀ
ਲਾਲੂ ਪ੍ਰਸਾਦ ਕਰਨ ‘ਚ ਪਹਿਲ ਕਰਦੇ ਹਨ ਤਾਂ ਉਨ੍ਹਾਂ ਨੂੰ ਬਸਪਾ ਨੇ ਹੱਥ ਮਿਲਾਉਣ ‘ਚ ਕੋਈ ਇਤਰਾਜ਼ ਨਹੀਂ। ਇਸ ਤੋਂ ਪਹਿਲਾਂ ਆਰ.ਜੇ.ਡੀ. ਪ੍ਰਧਾਨ ਲਾਲੂ ਪ੍ਰਸਾਦ ਨੇ ਕਿਹਾ ਸੀ ਕਿ ਉੱਤਰ ਪ੍ਰਦੇਸ਼ ਵਿਚ ਸਰਕਾਰ ਬਣਾਉਣ ਅਤੇ ਭਾਜਪਾ ਨੂੰ ਹਰਾਉਣ ਲਈ ਸਮਾਜਵਾਦੀ ਪਾਰਟੀ ਅਤੇ ਬਸਪਾ ਨੂੰ ਗੱਠਜੋੜ ਕਰ ਲੈਣਾ ਚਾਹੀਦਾ ਹੈ। ਮਾਇਆਵਤੀ ਨੇ ਕਿਹਾ ਕਿ ਉਹ ਸੂਬੇ ਵਿਚ ਸ਼ਾਂਤੀ ਅਤੇ ਸਦਭਾਵਨਾ ਦੀ ਬਹਾਲੀ ਲਈ ਦੁਬਾਰਾ ਬਸਪਾ ਸਰਕਾਰ ਬਣਾਉਣਾ ਚਾਹੁੰਦੇ ਹਨ।



