Skip to content
Independent perspectives. Global stories.
BREAKING

ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੰਟਰ ਕਲਾਸ ਅੰਗਰੇਜ਼ੀ ਦੇ ਕਵਿਤਾ ਮੁਕਾਬਲੇ ਕਰਵਾਏ

Share this story

ਬਰਨਾਲਾ, 14 ਅਗਸਤ (ਰਵਿੰਦਰਜੀਤ ਬਿੰਦੀ)- ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ (ਬਰਨਾਲਾ) ਵਿਖੇ ਨਰਸਰੀ ਕਲਾਸ ਦੇ ਵਿਦਿਆਰਥੀਆਂ ਵਿਚਕਾਰ ਇੰਟਰ ਕਲਾਸ ਅੰਗਰੇਜ਼ੀ ਦੇ ਕਵਿਤਾ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਦੌਰਾਨ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਕਵਿਤਾ ਬੋਲਣ ਵਿੱਚ ਆਪਣੇ ਹੁਨਰ ਪੇਸ਼ ਕੀਤੇ। ਇਸ ਮੁਕਾਬਲੇ ਵਿੱਚ ਨਰਸਰੀ-ਸੀ ਨੇ ਪਹਿਲਾ ਸਥਾਨ ਹਾਸਿਲ ਕੀਤਾ। ਨਰਸਰੀ ਏ ਨੇ ਦੂਸਰਾ ਸਥਾਨ, ਨਰਸਰੀ ਬੀ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਹ ਮੁਕਾਲਾ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ ਜੀ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਕਮੇਟੀ ਮੈਂਬਰ ਸ. ਸੁਖਦੇਵ ਸਿੰਘ, ਸ. ਹਰਭਜਨ ਸਿੰਘ, ਸ. ਹਰਵਿੰਦਰਜੀਤ ਸਿੰਘ ਬਿੰਦੀ. ਸ. ਗੁਰਜੰਟ ਸਿੰਘ ਮਾਨ, ਸ. ਮਲਕੀਤ ਸਿੰਘ, ਸ. ਗਲੋਦਰ ਖਾਨ, ਸ. ਜਗਮੇਲ ਸਿੰਘ ਸੰਸਥਾ ਦੇ ਪ੍ਰਿੰਸੀਪਲ ਸ. ਇੰਦਰਜੀਤ ਸਿੰਘ, ਅਧਿਆਪਕ ਅਤੇ ਵਿਦਿਆਰਥੀ

ਹਾਜਰ ਸਨ। ਇਸ ਮੌੇਕ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ ਜੀ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿੱਚ ਇਸੇ ਤਰ੍ਹਾਂ ਅੱਗੇ ਵਧਣ ਦੀ ਕਾਮਨਾ ਕੀਤੀ।

WRITTEN BY