ਫਰੈਂਕਫਰਟ (ਜਰਮਨੀ), 16 ਅਗਸਤ (ਪੀ. ਟੀ)- ਜਰਮਨ ਦੀਆਂ ਸਿੱਖ ਜਥੇਬੰਦੀਆਂ ਬੱਬਰ ਖਾਲਸਾ ਜਰਮਨੀ, ਸਿੱਖ ਫੈਡਰੇਸ਼ਨ ਜਰਮਨੀ, ਸ਼੍ਰੋਮਣੀ ਅਕਾਲੀ ਦਲ ੰਅੰਮ੍ਰਿਤਸਰ ਜਰਮਨੀ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਤੇ ਦਲ ਖਾਲਸਾ ਜਰਮਨੀ ਦੇ ਸਾਂਝੇ ਸੱਦੇ ਤੇ ਭਾਰੀ ਬਾਰਿਸ਼ ਦੌਰਾਨ ਅੱਜ ਜਰਮਨੀ ਦੇ ਸ਼ਹਿਰ ਫਰੈਂਕਫਰਟ ਚ ਭਾਰਤੀ ਕੌਂਸਲਖਾਨੇ ਸਾਹਮਣੇ ਭਾਰਤ ਦੇ ਆਜ਼ਾਦੀ ਦਿਹਾੜੇ ਨੂੰ ਸਿੱਖਾਂ ਲਈ ਕਾਲਾੇ ਤੇ ਵਿਸਵਾਸ਼ਘਾਤ ਦਿਹਾੜਾ ਕਰਾਰ ਦਿੰਦਿਆਂ ਤੇ ਸਿੱਖ ਕੌਮ ਦੀ ਆਜ਼ਾਦੀ ਦੇ ਹੱੜਕ ਚ ਭਾਰੀ ਮੁਜ਼ਾਹਰਾ ਕੀਤਾ ਗਿਆ! ਜ਼ੇਲ੍ਹਾਂ ਚ ਨਜ਼ਰਬੰਦ ਸਿੱਖਾਂ ਦੀ ਸਜ਼ਾ ਰੱਦ ਕਰਕੇ ਰਿਹਾਅ ਕਰੋ ਤੇ ਸਿੱਖਾਂ ਦੇ ਕਾਤਲਾਂ ਨੂੰ ਸਜ਼ਾਵਾਂ ਦਿਉ ਦੇ ਅਕਾਸ਼ ਗੁੰਜਾਊ ਨਾਅਰੇ ਗੂੰਜੇ ! ਇਸ ਮੌਕੇ ਸਿੱਖ ਸੰਘਰਸ਼ ਦੇ ਆਗੂਆਂ ਭਾਈ ਰੇਸ਼ਮ
ਸਿੰਘ ਬੱਬਰ ਮੁਖੀ ਬੱਬਰ ਖਾਲਸਾ ਜਰਮਨੀ, ਭਾਈ ਸੋਹਨ ਸਿੰਘ ਕੰਗ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਰਮਨੀ, ਭਾਈ ਗੁਰਮੀਤ ਸਿੰਘ ਖਨਿਆਨ ਪ੍ਰਧਾਨ ਸਿੱਖ ਫੈਡਰੇਸ਼ਨ ਜਰਮਨੀ, ਭਾਈ ਲਖਵਿੰਦਰ ਸਿੰਘ ਮੱਲ੍ਹੀ ਪ੍ਰਧਾਨ ,ਭਾਈ ਸੁਖਵਿੰਦਰ ਸਿੰਘ ਕੋਲਨ ਸੀਨੀਅਰ ਆਗੂ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ, ਭਾਈ ਸੁਰਿੰਦਰ ਸਿੰਘ ਸੇਖੋਂ ਮੁਖੀ ਦਲ ਖਾਲਸਾ ਜਰਮਨੀ, ਫੈਡਰੇਸ਼ਨ ਆਗੂ ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਜਤਿੰਦਰਬੀਰ ਸਿੰਘ ਪਧਿਆਣਾ, ਬੱਬਰ ਖਾਲਸਾ ਦੇ ਸਾਬਕਾ ਮੁਖੀ ਜਥੇ: ਸਤਨਾਮ ਸਿੰਘ ਬੱਬਰ ਆਦਿ ਨੇ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਭਾਰਤ ਅੰਦਰ ਘੱਟ ਗਿਣਤੀ ਕੌਮਾਂ ਨਾਲ ਗੁਲਾਮਾਂ ਵਾਲੇ ਸਲੂਕ ਦੀ ਜ਼ੋਰਦਾਰ ਸ਼ਬਦਾਂ ਚ ਨਿੰਦਾ ਕੀਤੀ! ਮੁਜ਼ਾਹਰੇ ਚ ਭਾਈ ਰਾਜਿੰਦਰ ਸਿੰਘ ਬੱਬਰ, ਭਾਈ ਨਰਿੰਦਰ ਸਿੰਘ ਘੋਤੜਾ, ਭਾਈ ਹੀਰਾ ਸਿੰਘ ਮੱਤੇਵਾਲ, ਭਾਈ ਕੁਲਵੰਤ ਸਿੰਘ ਮਾਨਹਾਈਮ ਸ਼ਾਮਿਲ ਸਨ! ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵੱਲੋਂ ਮੁਜ਼ਾਹਰਾਕਾਰੀਆਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ!


