Skip to content
Independent perspectives. Global stories.
BREAKING

ਭਾਰਤ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਬੰਦ ਸਕੱਤਰ ਪੱਧਰ ਦੀ ਵਾਰਤਾ ਵੀ ਰਦ

Share this story

Page-1_06  ਪਰਨੀਤ ਬਰਾੜ    ਕਾਰਜਕਾਰੀ ਸੰਪਾਦਕ  -ਨਵੀਂ ਦਿੱਲੀ, 18 ਅਗਸਤ- ਭਾਰਤ ਨੇ ਪਾਕਿਸਤਾਨ ਨਾਲ ਗੱਲਬਾਤ ਬੰਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਭਾਰਤ ਪਾਕਿਸਤਾਨ ਦੇ ਨਾਲ 25 ਅਗਸਤ ਨੂੰ ਹੋਣ ਵਾਲੀ ਸਕੱਤਰ ਪੱਧਰ ਦੀ ਵਾਰਤਾ ਨੂੰ ਵੀ ਰੱਦ ਕਰ ਦਿੱਤੀ ਹੈ। ਗੌਰਤਲਬ ਹੈ ਕਿ ਭਾਰਤ ਵਿੱਚ ਨਵੀਂ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪਹਿਲ ਨਾਲ ਦੋਵਾਂ ਦੇਸ਼ਾਂ ਵਿੱਚ ਸਬੰਧ ਬਿਹਤਰ ਬਣਾਏ ਜਾਣ ਦੀ ਕਵਾਇਦ ਸ਼ੁਰੂ ਕੀਤੀ ਗਈ ਸੀ ਪਰ ਪਾਕਿਸਤਾਨ ਦੀਆਂ ਹਰਕਤਾਂ ਦੀ ਵਜ੍ਹਾ ਨਾਲ ਇਹ ਕੋਸ਼ਿਸ਼ ਇੱਕ ਵਾਰ ਫਿਰ ਅਸਫਲ ਹੋ ਗਈ ਹੈ। ਭਾਰਤ ਨੇ ਪਾਕਿਸਤਾਨ ਨਾਲ 25 ਅਗਸਤ ਨੂੰ ਹੋਣ ਵਾਲੀ ਵਿਦੇਸ਼ ਸਕੱਤਰਾਂ ਦੀ ਬੈਠਕ ਨੂੰ ਵੀ ਰੱਦ ਕਰ ਦਿੱਤਾ ਹੈ। ਪਾਕਿਸਤਾਨ ਨੇ ਇਸ ਗੱਲਬਾਤ ਤੋਂ

ਪਹਿਲਾਂ ਕਸ਼ਮੀਰ ਦੇ ਵੱਖਵਾਦੀ ਨੇਤਾਵਾਂ ਨਾਲ ਮੁਲਾਕਾਤ ਕੀਤੀ ਹੈ। ਸੋਮਵਾਰ ਸ਼ਾਮ ਨੂੰ ਵੱਖਵਾਦੀ ਨੇਤਾ ਸ਼ੱਬੀਰ ਸ਼ਾਹ ਨਾਲ ਦਿੱਲੀ ਵਿੱਚ ਪਾਕਿਸਤਾਨੀ ਹਾਈਕਮਿਸ਼ਨ ਅੱਬਦੁਲ ਬਾਸਿਤ ਨੇ ਮੁਲਾਕਾਤ ਕੀਤੀ। ਮੰਗਲਵਾਰ ਨੂੰ ਉਹ ਕਈਂ ਹੋਰ ਵੱਖਵਾਦੀ ਨੇਤਾਵਾਂ ਨਾਲ ਮਿਲਣ ਵਾਲੇ ਹਨ। ਪਾਕਿਸਤਾਨ ਦੇ ਇਸ ਕਦਮ ’ਤੇ ਭਾਰਤ ਸਰਕਾਰ ਨੇ ਇਤਰਾਜ਼ ਜਤਾਇਆ ਹੈ। ਇਸ ਤੋਂ ਇਲਾਵਾ ਪਾਕਿਸਤਾਨ ਲਗਾਤਾਰ ਗੋਲੀਬੰਦੀ ਦੀ ਉਲੰਘਣਾ ਕਰ ਰਿਹਾ ਹੈ। ਪਤਾ ਲੱਗਾ ਹੈ ਪਾਕਿਸਤਾਨ 25 ਅਗਸਤ ਤੋਂ ਸ਼ੁਰੂ ਹੋਣ ਵਾਲੀ ਸਕੱਤਰ ਪੱਧਰ ਦੀ ਗੱਲਬਾਤ ਤੋਂ ਪਹਿਲਾਂ ਜ਼ਮੀਨੀ ਹਾਲਾਤਾਂ ਦੀ ਜਾਣਕਾਰੀ ਲਈ ਕਸ਼ਮੀਰੀ ਵੱਖਵਾਦੀ ਨੇਤਾਵਾਂ ਨਾਲ ਸਲਾਹ ਕਰਨਾ ਚਾਹੁੰਦਾ ਸੀ। ਇਸ ਉਪਰ ਪ੍ਰਧਾਨ ਮੰਤਰੀ ਦਫਤਰ ’ਚ ਰਾਜਮੰਤਰੀ ਸ੍ਰੀ ਜਤਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਠੀਕ ਨਹੀਂ ਹੈ ਪਰ ਉਨ੍ਹਾਂ ਕਿਹਾ ਕਿ ਇਸ ਕਦਮ ਦਾ ਗੱਲਬਾਤ ਉਪਰ ਅਸਰ ਨਹੀਂ ਪਵੇਗਾ ਵਿਰੋਧੀ ਦਲਾਂ ਨੇ ਇਸ ਉਪਰ ਸਰਕਾਰ ਦੀ ਅਲੋਚਨਾ ਕੀਤੀ ਸੀ ਅਤੇ ਕਿਹਾ ਸੀ ਕਿ ਸਰਕਾਰ ਕੋਲ ਕੋਈ ਕੂਟਨੀਤਕ ਯੋਜਨਾਬੰਦੀ ਨਹੀਂ ਹੈ। ਸਾਬਕਾ ਕੇਂਦਰੀ ਮੰਤਰੀ ਸ੍ਰੀ ਮੁਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਭਾਜਪਾ ਜਦੋਂ ਵਿਰੋਧੀ ਧਿਰ ਵਿੱਚ ਸੀ ਤਾਂ ਉਹ ਬਹੁਤ ਬੋਲਦੀ ਸੀ ਪਰ ਹੁਣ ਉਸ ਕੋਲ ਕਹਿਣ ਲਈ ਕੁਝ ਨਹੀਂ ਹੈ।

WRITTEN BY