ਲਖਨਊ, 18 ਅਗਸਤ (ਪੀ. ਟੀ)- ਫ਼ੈਜ਼ਾਬਾਦ ’ਚ ਇੱਕ ਸਮੂਹਿਕ ਜਬਰ ਜਨਾਹ ਦੀ ਘਟਨਾ ਸਾਹਮਣੇ ਆਈ ਹੈ ਜਿਸ ‘ਚ ਲੜਕੀ ਦੀ ਮੌਤ ਹੋ ਗਈ ਹੈ। ਕੱਲ੍ਹ ਰਾਤ ਨੂੰ ਹੋਈ ਇਸ ਘਟਨਾ ਨਾਲ ਇਲਾਕੇ ‘ਚ ਤਣਾਅ ਫੈਲ ਗਿਆ ਹੈ। ਇਸ ਮਾਮਲੇ ‘ਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਨੌਜਵਾਨ ਦੇ ਦੂਜੇ ਸੰਪ੍ਰਦਾਇ ਦੇ ਹੋਣ ਕਾਰਨ ਹਾਲਤ ਤਣਾਅ ਭਰੀ ਬਣੀ ਹੋਈ ਹੈ। ਫ਼ਿਲਹਾਲ ਪਿੰਡ ‘ਚ ਪੁਲਿਸ ਤੈਨਾਤ ਕਰ ਦਿੱਤੀ ਗਈ ਹੈ।



