ਕੈਥਲ, 19 ਅਗਸਤ (ਪੀ. ਟੀ)- ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਭਵਿੱਖ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਿਸੇ ਵੀ ਸਮਾਗਮ ਵਿਚ ਸ਼ਾਮਿਲ ਹੋਣ ਅਤੇ ਉਨ੍ਹਾਂ ਨਾਲ ਮੰਚ ਸਾਂਝਾ ਨਾ ਕਰਨ ਦਾ ਪ੍ਰਣ ਕੀਤਾ ਹੈ। ਸ੍ਰੀ ਹੁੱਡਾ ਨੇ ਇਹ ਪ੍ਰਤੀਕ੍ਰਮ ਕੌਮੀ ਸ਼ਾਹਰਾਹ 152/65 ਦੇ 166 ਕਿਲੋਮੀਟਰ ਲੰਬੇ ਕੈਥਲ-ਰਾਜਸਥਾਨ ਦਾ ਨੀਂਹ ਪੱਧਰ ਰੱਖਣ ਸਮੇਂ ਉਨ੍ਹਾਂ ਨੂੰ ਬੋਲਣ ਦੀ ਇਜਾਜ਼ਤ ਨਾ ਦੇਣ ਪਿੱਛੋਂ ਜ਼ਾਹਿਰ ਕੀਤਾ ਹੈ। ਇਸ ਮੌਕੇ ਸ੍ਰੀ ਹੁੱਡਾ ਤੋਂ ਇਲਾਵਾ ਹਰਿਆਣਾ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਅਤੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਵੀ ਮੌਜੂਦ ਸਨ। ਰਿਪੋਰਟਾਂ ਮੁਤਾਬਕ ਜਿਉਂ ਹੀ ਸ੍ਰੀ ਹੁੱਡਾ ਬੋਲਣ ਲਈ ਉੱਠੇ ਤਾਂ ਭੀੜ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।



