ਸ਼੍ਰੀ ਅਨੰਦਪੁਰ ਸਾਹਿਬ, 19 ਅਗਸਤ (ਦਵਿੰਦਰਪਾਲ ਸਿੰਘ/ਅੰਕੁਸ਼ ਕੁਮਾਰ)- ਬੀਤੀ ਰਾਤ ਅਨੰਦਪੁਰ ਸਾਹਿਬ ਦੇ ਰਵਿਦਾਸ ਚੌਂਕ ਦੇ ਨਾਲ ਲਗਦੀਆਂ ਕੱਚੀਆਂ ਦੁਕਾਨਾਂ ਅਚਾਨਕ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ। ਮਿਲੀ ਜਾਣਕਾਰੀ ਅਨੂਸਾਰ ਰਾਤ ਤਕਰੀਬਨ 1:30 ਵਜੇ ਬਿਜਲੀ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਨਾਲ ਭਿਆਨਕ ਅੱਗ ਲੱਗਣ ਕਾਰਨ ਅਸਥਾਈ ਰੂਪ ਬਣੀਆਂ 9 ਦੁਕਾਨਾਂ ਪੂਰੀ ਤਰਾਂ ਜਲ ਕੇ ਰਾਖ ਹੋ ਗਈਆਂ। ਰੇੜੀ ਫੜੀ ਯੂਨੀਅਨ ਦੇ ਪ੍ਰਧਾਨ ਹਰਭਜਨ ਸਿੰਘ ਸੁੱਖੂ ਨੇ ਦੱਸਿਆ ਕਿ ਇਸ ਭਿਆਨਕ ਅੱਗ ਦਾ ਮੁੱਖ ਕਾਰਨ ਬਿਜਲੀ ਵਿਭਾਗ ਵਲੌਂ ਵਰਤੀ ਗਈ ਅਣਗਹਿਲੀ ਹੈ। ਉਹਨਾਂ ਦੱਸਿਆ ਕਿ ਅੱਗ ਲੱਗਣ ਤੋਂ ਤਕਰੀਬਨ ਇੱਕ ਘੰਟੇ ਬਾਅਦ ਨੰਗਲ ‘
ਤੇ ਰੋਪੜ ਤੋਂ ਫਾਇਰ ਬ੍ਰੀਗੇਡ ਦੀਆਂ ਗੱਡੀਆਂ ਪਹੁੰਚੀਆਂ ਉਦੋਂ ਤੱਕ ਦੁਕਾਨਾਂ ਦਾ ਕਾਫੀ ਨੁਕਸਾਨ ਹੋ ਚੁੱਕਿਆ ਸੀ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਇਸ ਅੱਗ ਨਾਲ ਉਹਨਾਂ ਦਾ ਤਕਰੀਬਨ 22 ਲੱਖ ਦਾ ਨੁਕਸਾਨ ਹੋਇਆ ਹੈ। ਇਸ ਨੁਕਸਾਨ ਵਿਚ ਦੁਕਾਨਦਾਰ ਸੁਰਿੰਦਰ ਸਿੰਘ, ਸ਼ੰਮੀ, ਬਲਜਿੰਦਰ ਸਿੰਘ, ਵਿਜੇ ਕੁਮਾਰ, ਊਸ਼ਾ ਰਾਣੀ, ਪ੍ਰਿਤਪਾਲ ਸਿੰਘ, ਬਲਵਿੰਦਰ ਸਿੰਘ, ਸ਼ਤਿਲ ਕੁਮਾਰ, ਬਲਵੀਰ ਸਿੰਘ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ।



