ਨਵੀਂ ਦਿੱਲੀ, 20 ਅਗਸਤ (ਪੀ. ਟੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਡੀ.ਆਰ. ਡੀ. ਓ. ਦੇ ਸਮਾਗਮ ‘ਚ ਵਿਗਿਆਨੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ਕਿਹਾ ਕਿ ਭਾਰਤ ਨੂੰ ਵਿਸ਼ਵ ਦੀ ਤਾਕਤ ਬਣਾਉਣ ਲਈ ਰੱਖਿਆ ਖੋਜ ‘ਚ ਤੇਜ਼ ਗਤੀ ਨਾਲ ਕੰਮ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਡੀ.ਆਰ.ਡੀ.ਓ. ਵਿਗਿਆਨੀਆਂ ਨੂੰ ਜਵਾਨਾਂ ਦੇ ਜੀਵਨ ਨੂੰ ਜ਼ਿਆਦਾ ਸਹਿਜ ਬਣਾਉਣ ਲਈ ਨਵੀਨਤਾਕਾਰੀ ਵਿਚਾਰਾਂ ਨਾਲ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਵਿਗਿਆਨੀਆਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ‘ਚ ਡੀ.ਆਰ.ਡੀ.ਓ. ਦੇ 50 ਲੈਬ ਹਨ ਇਨ੍ਹਾਂ ਵਿਚੋਂ 5 ਲੈਬ 35 ਸਾਲ ਤੋਂ ਘੱਟ ਉਮਰ ਦੇ ਵਿਗਿਆਨੀਆਂ ਦੇ ਹੱਥ ਸੌਂਪ ਦੇਣੇ ਚਾਹੀਦੇ ਹਨ ਤਾਂ ਜੋ ਨਵੇਂ ਅਤੇ ਤਾਜ਼ਾ
ਵਿਚਾਰ ਲਿਆਂਦੇ ਜਾ ਸਕਣ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸਾਡੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਇਸ ਸਮੇਂ ਇਹ ਹੈ ਕਿ ਅਸੀਂ ਤੇਜ਼ੀ ਨਾਲ ਕੰਮ ਕਿਸ ਤਰ੍ਹਾਂ ਕਰ ਸਕਦੇ ਹਾਂ, ਦੁਨੀਆ ਅੱਜ ਬਹੁਤ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ।



