ਚੰਡੀਗੜ੍ਹ, 20 ਅਗਸਤ (ਪੀ. ਟੀ)- ਪੰਜਾਬ ਰਾਜ ਅਨੂਸੁਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਅੱਜ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ ਨਾਲ ਮੁਲਾਕਾਤ ਕਰਕੇ ਸੂਬੇ ਭਰ ’ਚ ਅਨੁਸੂਚਿਤ ਜਾਤੀ ਵਰਗ ਨੂੰ ਦਰਪੇਸ਼ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੀ ਵਕਾਲਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਪ੍ਰਕਾਸ਼ ਸਿੰਘ ਗੜ੍ਹਦੀਵਾਲ, ਮੈਂਬਰ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੀ ਸਨ।ਸ੍ਰੀ ਰਾਜੇਸ਼ ਬਾਘਾ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ’ਚ ਅਨੂਸੁਚਿਤ ਜਾਤੀ ਵਰਗ ਦੇ ਪੈਂਡਿੰਗ ਵਿਭਿੰਨ ਕੇਸਾਂ ਨੂੰ ਜਲਦੀ ਹੱਲ ਕਰਨ ਅਤੇ ਸੂਬੇ ਭਰ ’ਚ ਪੋਸਟ ਮੈਟ੍ਹਿਕ ਸਕਾਲਰਸ਼ਿਪ ਸਕੀਮ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ।ਸ੍ਰੀ ਬਾਘਾ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸਿਪ ਸਕੀਮ ਨੂੰ ਸੂਬੇ ਭਰ ’ਚ ਅਸਰਦਾਰ ਢੰਗ
ਨਾਲ ਲਾਗੂ ਕਰਨ ਦੀ ਜ਼ਰੂਰਤ ਹੈ ਤਾਂ ਜੋ ਅਨੁਸੂਚਿਤ ਜਾਤੀ ਵਰਗ ਨੂੰ ਇਸ ਸਕੀਮ ਦਾ ਲਾਭ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੀਆਂ ਕੁਝ ਪ੍ਰਾਈਵੇਟ/ਸਰਕਾਰੀ ਸੰਸਥਾਵਾਂ ਅਜੇ ਵੀ ਉਨ੍ਹਾਂ ਗ਼ਰੀਬ ਵਿਦਿਆਰਥੀਆਂ ਤੋਂ ਦਾਖਲਾ ਫੀਸਾਂ ਵਸੂਲ ਰਹੀਆਂ ਹਨ, ਜਿਨ੍ਹਾਂ ਦੇ ਮਾਪਿਆਂ ਦੀ ਸਲਾਨਾ ਆਮਦਨ 2 ਲੱਖ ਤੋਂ ਘੱਟ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨਿਯਮਾਂ ਦੀ ਉ¦ਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਜ਼ਰੂਰਤ ਹੈ। ਇਸ ਮੌਕੇ ਮੁੱਖ ਸਕੱਤਰ ਨੇ ਕਮਿਸ਼ਨ ਨੂੰ ਅਨੂਸੁਚਿਤ ਜਾਤੀ ਵਰਗ ਨਾਲ ਸਬੰਧਤ ਸਮੱਸਿਆਵਾਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ



