ਚੰਡੀਗੜ੍ਹ, 22 ਅਗਸਤ (ਪੀ. ਟੀ)- ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 24 ਅਗਸਤ ਨੂੰ ਲਈ ਜਾਣ ਵਾਲੀ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (ਟੀ.ਈ.ਟੀ.) ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਡਾ. ਚੀਮਾ ਨੇ ਦੱਸਿਆ ਕਿ ਪ੍ਰੀਖਿਆ ਕੇਂਦਰਾਂ ਦੀ ਸੁਰੱਖਿਆ ਅਤੇ ਵਿਦਿਆਰਥੀਆਂ ਦੇ ਆਉਣ-ਜਾਣ ਲਈ ਸੁਚਾਰੂ ਟ੍ਰੈਫਿਕ ਪ੍ਰਬੰਧਾਂ ਲਈ ਉਨ੍ਹਾਂ ਏ.ਡੀ.ਜੀ.ਪੀ. ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਦੱਸਿਆ ਕਿ ਕੁੱਲ 183695 ਪ੍ਰੀਖਿਆਰਥੀ ਟੈਸਟ ਦੇਣਗੇ ਜਿਨ੍ਹਾਂ ਲਈ ਲਈ 345 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਦੇ ਨਾਲ ਜ਼ਿਲਾ ਪ੍ਰਸ਼ਾਸਨ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਪ੍ਰੀਖਿਆ ਕੇਂਦਰਾਂ ਨੂੰ ਪੂਰਨ ਸੁਰੱਖਿਆ ਮੁਹੱਈਆ ਕਰਵਾਈ ਜਾਵੇ।



