ਫ਼ਰੀਦਕੋਟ, 23 ਜੁਲਾਈ : ਰਣਜੀਤ ਬਿੱਟਾ)- 15 ਅਗਸਤ 2013 ਅਜਾਦੀ ਦਿਵਸ ਜਿਲ੍ਹਾ ਫਰੀਦਕੋਟ ਵਿਖੇ ਧੂਮਧਾਮ ਅਤੇ ਸ਼ਾਨੋਸ਼ੋਕਤ ਨਾਲ ਮਨਾਉਣ ਸਬੰਧੀ ਅੱਜ ਰੀਵਿਊ ਬੈਠਕ ਵਧੀਕ ਡਿਪਟੀ ਕਮਿਸ਼ਨਰ ਦਫਤਰ ਵਿਖੇ ਰੱਖੀ ਗਈ ਜਿਸ ਦੀ ਪ੍ਰਧਾਨਗੀ ਸ੍ਰੀ ਮੋਹਨ ਲਾਲ, ਵਧੀਕ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਕੀਤੀ।
ਹੋਰਨਾਂ ਤੋਂ ਇਲਾਵਾ ਇਸ ਬੈਠਕ ਵਿਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਗਜੀਤ ਸਿੰਘ ਚਹਿਲ, ਦਰਸ਼ਨ ਸਿੰਘ ਤਹਿਸੀਲਦਾਰ ਕੋਟਕਪੂਰਾ ਨਾਇਬ ਤਹਿਸੀਲਦਾਰ ਫਰੀਦਕੋਟ ਅਤੇ ਜੈਤੋ,ਪ੍ਰੋ.ਪਰਮਿੰਦਰ ਸਿੰਘ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਸ਼ਾਮਿਲ ਹੋਏ। ਬੈਠਕ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਕਿਹਾ ਕਿ ਇਸ ਵਰ੍ਹੇ ਜਿਲ੍ਹਾ ਪੱਧਰੀ ਅਜਾਦੀ ਦਿਵਸ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕਰਵਾਏ ਜਾਣ ਵਾਲੇ ਸਭਿਆਚਾਰਕ ਪ੍ਰ੍ਰ੍ਰੋਗਾਮਾਂ ਨੂੰ ਵਧੀਆ ਢੰਗ ਨਾਲ ਕਰਵਾਉਣ ਲਈ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅਤੇ ਸਿੱਖਿਆ ਵਿਭਾਗ ਦੀ ਡਿਊਟੀ ਲਗਾਈ ਗਈ ਹੈ ਜਦ ਕਿ ਹਰ ਸਾਲ ਦੀ ਤਰ੍ਹਾਂ ਸਰਕਾਰੀ ਬਿੰ੍ਰਜਿਦਰਾ ਕਾਲਜ ਵੱਲੋਂ ਵੀ ਇਸ ਆਜਾਦੀ ਦਿਵਸ ਮੌਕੇ ਪ੍ਰ੍ਰੋਗਾਮ ਪੇਸ਼ ਕੀਤੇ ਜਾਣਗੇ । ਸਕੂਲੀ ਬੱਚਿਆਂ ਵੱਲੋਂ ਪੀ.ਟੀ.ਸ਼ੋਅ ਅਤੇ ਬਹੁਤ ਹੀ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ 9,10,11 ਅਗਸਤ ਨੂੰ ਨਹਿਰੂ ਸਟੇਡੀਅਮ ਵਿਖੇ ਪਰੇਡ ਅਤੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਰਹਿਸਲਾਂ ਕਰਵਾਈਆਂ ਜਾਣਗੀਆਂ ਅਤੇ 13 ਅਗਸਤ ਨੂੰ ਫੁੱਲ ਐਂਡ ਫਾਈਨਲ ਰਹਿਸਲ ਹੋਵੇਗੀ। ਇਸ ਮੌਕੇ ਵੱਖ-ਵੱਖ ਮਹਿਕਮਿਆਂ ਦੀ ਜਿਲ੍ਹਾ ਪੱਧਰੀ ਕਾਰਗੁਜਾਰੀ ਦਰਸਾਉਂਦੀਆਂ ਝਾਕੀਆਂ ਵੀ ਇਸ ਸਮਾਗਮ ਦਾ ਮੁੱਖ ਆਕਰਸ਼ਣ ਹੋਣਗੀਆਂ ਅਤੇ ਜਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਲੋੜਬੰਦ ਵਿਅਕਤੀਆਂ ਨੂੰ ਟਰਾਈ ਸਾਇਕਲ ਅਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ।



