Skip to content
Independent perspectives. Global stories.
BREAKING

ਚੰਡੀਗੜ੍ਹ : ਸੜਕ ਹਾਦਸੇ ਦੌਰਾਨ 5 ਲੋਕਾਂ ਦੀ ਮੌਤ

Share this story

Page-3_39 ਚੰਡੀਗੜ੍ਹ, 23 ਅਗਸਤ (ਪੀ. ਟੀ)- ਚੰਡੀਗੜ੍ਹ ‘ਚ ਸ਼ਨੀਵਾਰ ਦੀ ਸਵੇਰ ਨੂੰ ਇਕ ਲਗਜ਼ਰੀ ਬੱਸ ਅਤੇ ਇਕ ਕਾਰ ਦਰਮਿਆਨ ਹੋਈ ਟੱਕਰ ‘ਚ 5 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਸੈਕਟਰ 45 ਦੇ ਇਲਾਕੇ ‘ਚ ਹੋਏ ਇਸ ਹਾਦਸੇ ‘ਚ ਕਾਰ ‘ਚ ਸਵਾਰ ਤਿੰਨ ਅਤੇ ਬੱਸ ‘ਚ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਬੱਸ ‘ਚ ਅੱਗ ਲੱਗ ਗਈ ਪਰ ਇਸ ‘ਤੇ ਜਲਦੀ ਹੀ ਕਾਬੂ ਪਾ ਲਿਆ ਗਿਆ।ਜ਼ਖਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਦੱਸਿਆ ਕਿ ਹਾਦਸਾ ਇਕ ਆਵਾਜਾਈ ਸਿਗਨਲ ਦੇ ਕੋਲ ਵਾਪਰਿਆ। ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਾਦਸੇ ਦੇ ਸਮੇਂ ਸਿਗਨਲ ਕੰਮ

ਕਰ ਰਿਹਾ ਸੀ ਜਾਂ ਨਹੀਂ। ਦੋਹਾਂ ਗੱਡੀਆਂ ਦੀ ਬਹੁਤ ਭਿਆਨਕ ਤਰੀਕੇ ਨਾਲ ਟੱਕਰ ਹੋਈ ਅਤੇ ਦੋਹਾਂ ਵਾਹਨਾਂ ਦੀ ਰਫਤਾਰ ਬਹੁਤ ਤੇਜ਼ ਸੀ।

WRITTEN BY