Skip to content
Independent perspectives. Global stories.
BREAKING

ਸੰਤ ਬਲਜੀਤ ਸਿੰਘ ਦਾਦੂਵਾਲ ਦੀ ਗ੍ਰਿਫਤਾਰੀ ਦੀ ਸੀ. ਬੀ. ਆਈ. ਜਾਂਚ ਹੋਵੇ – ਪ੍ਰਿੰਸੀਪਲ ਪਰਵਿੰਦਰ ਸਿੰਘ ਖਾਲਸਾ

Share this story

ਲੁਧਿਆਣਾ, 24 ਅਗਸਤ (ਪੀ. ਟੀ) ਯੂਨੀਵਰਸਲ ਹਿਊਮਨ ਰਾਈਟਸ ਔਰਗੇਨਾਈਜੇਸ਼ਨ ਦੇ ਪ੍ਰਧਾਨ ਸ. ਸਤਨਾਮ ਸਿੰਘ ਧਾਲੀਵਾਲ, ਮੀਤ ਪ੍ਰਧਾਨ ਸ. ਗੁਰਚਰਨ ਸਿੰਘ ਰੰਧਾਵਾ ਅਤੇ ਸਿੱਖ ਸੰਘਰਸ਼ ਕਮੇਟੀ ਦੇ ਬੁਲਾਰੇ ਪ੍ਰਿੰਸੀਪਲ ਪਰਵਿੰਦਰ ਸਿੰਘ ਖਾਲਸਾ ਅਤੇ ਜੰਗ ਸਿੰਘ ਨੇ ਸਾਂਝੇ ਬਿਆਨ ਰਾਹੀਂ ਸੰਤ ਬਲਜੀਤ ਸਿੰਘ ਦਾਦੂਵਾਲ ਦੀ ਗ੍ਰਿਫਤਾਰੀ ਦੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਸੰਤ ਦਾਦੂਵਾਲ ਦੀ ਗ੍ਰਿਫਤਾਰੀ ਦੀ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ। ਕਿਉਂਕਿ ਜੇਕਰ ਸੰਤ ਦਾਦੂਵਾਲ ਪਾਸ ਇਨ੍ਹਾਂ ਨਜਾਇਜ ਅਸਲਾ ਸੀ ਤਾਂ ਪੁਲਿਸ ਨੇ ਉਸ ਨੂੰ ਪਹਿਲਾਂ ਗ੍ਰਿਫਤਾਰ ਕਿਉਂ ਨਹੀਂ ਕੀਤਾ? ਜਿਕਰਯੋਗ ਹੈ ਕਿ ਸੰਤ ਬਲਜੀਤ ਸਿੰਘ ਦਾਦੂਵਾਲ ਹਰਿਆਣਾ ਵਿੱਚ ਬਣੀ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ ਅਤੇ ਹਰਿਆਣੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੇਠ ਗੁਰਦੁਆਰਿਆਂ ਨੂੰ ਉਨ੍ਹਾਂ ਦੇ ਕਬਜੇ ਹੇਠੋਂ ਮੁਕਤ ਕਰਾਉਣ ਲਈ ਸਰਗਰਮ ਰੋਲ ਅਦਾ ਕਰ

ਰਹੇ ਸਨ। ਜਿਸ ਤੋਂ ਖਫਾ ਹੋ ਕੇ ਪੰਜਾਬ ਸਰਕਾਰ ਨੇ ਸੰਤ ਦਾਦੂਵਾਲ ਕੋਲ ਮੌਜੂਦ ਲਸੰਸੀ ਅਢਲੇ ਨੂੰ ਨਜਾਈਜ ਅਢਲਾਂ ਦਿਖਾ ਕੇ ਝੂਠੇ ਕੇਸਾਂ ਵਿੱਚ ਉਲਝਾ ਕੇ ਗੁਰਦੁਆਰਾ ਜੰਡਾਲੀਸਰ ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਕਬਜਾ ਕਰਵਾ ਦਿੱਤਾ। ਇਸ ਤਰ੍ਹਾਂ ਬਦਲਾ ਲਓ ਭਾਵਨਾ ਵਿੱਚ ਝੂਠੇ ਕੇਸਾਂ ਵਿੱਚ ਉਲਝਾਉਣਾ ਅਤੇ ਇਤਿਹਾਸਕ ਗੁਰਦੁਆਰਾ ਜੰਡਾਲੀਸਰ ਉਪਰ ਕਬਜਾ ਕਰਨਾ ਅੱਤ ਨਿੰਦਨਯੋਗ ਕੰਮ ਹੈ ਅਤੇ ਵੱਡੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਪੰਥਕ ਸਰਕਾਰ ਨੇ ਪਿਛਲੇ ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਨੌਜੁਆਨਾਂ ਦੀ ਰਿਹਾਈ ਲਈ ਤਾਂ ਯਤਨ ਕੀ ਕਰਨੇ ਸਨ ਉਲਟਾ ਹੋਰ ਸਿੱਖ ਨੌਜੁਆਨਾਂ ਨੂੰ ਝੂਠੇ ਕੇਸਾਂ ਵਿੱਚ ਉਲਝਾ ਕੇ ਜੇਲ੍ਹਾਂ ਵਿੱਚ ਸੁੱਟ ਰਹੀ ਹੈ ਜਿਸ ਨਾਲ ਨਿਤ ਕੀਤੀਆਂ ਜਾ ਰਹੀਆਂ ਪੁਲਿਸ ਸੁਧਾਰ ਦੀਆਂ ਗੱਲਾਂ ਅਰਥਹੀਨ ਸਾਬਤ ਹੋ ਰਹੀਆਂ।

WRITTEN BY