ਬਰਨਾਲਾ, 26 ਅਗਸਤ (ਰਾਮ ਸਿੰਘ ਧਨੌਲਾ)- ਡਿਪਟੀ ਕਮਿਸ਼ਨਰ ਬਰਨਾਲਾ ਸ. ਗੁਰਲਵਲੀਨ ਸਿੰਘ ਸਿੱਧੂ ਨੇ ਅੱਜ ਸਰਕਾਰੀ ਦਫ਼ਤਰਾਂ ਵਿਖੇ ਅਚਨਚੇਤ ਦੌਰਾ ਕਰਕੇ ਕਰਮਚਾਰੀਆਂ ਦੀ ਹਾਜ਼ਰੀ ਦਾ ਨਿਰੀਖਣ ਕੀਤਾ। ਉਨਾਂ ਦੱਸਿਆ ਕਿ ਇਸ ਚੈਕਿੰਗ ਦਾ ਮੰਤਵ ਸਰਕਾਰੀ ਦਫਤਰਾਂ ਵਿਚ ਅਨੁਸ਼ਾਸਨਬੱਧਤਾ ਅਤੇ ਸਮੇਂ ਦੀ ਪਾਲਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਅੱਜ ਤਹਿਸੀਲ ਦਫ਼ਤਰ ਬਰਨਾਲਾ ਅਤੇ ਐਸ ਡੀ ਐਮ ਦਫ਼ਤਰ ਬਰਨਾਲਾ ਵਿਖੇ ਅਚਾਨਕ ਪੁੱਜ ਕੇ ਹਾਜ਼ਰੀ ਰਜਿਸਟਰ, ਦਫ਼ਤਰਾਂ ਦੀ ਸਾਫ਼-ਸਫ਼ਾਈ ਆਦਿ ਦਾ ਨਿਰੀਖਣ ਕੀਤਾ। ਸ. ਸਿੱਧੂ ਨੇ ਕਰਮਚਾਰੀਆਂ ਨੂੰ ਪ੍ਰੇਰਿਆ ਕਿ ਉਹ ਵਡੇਰੇ ਜਨਤਕ ਹਿੱਤਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਲਈ ਆਪਣੀ ਡਿਊਟੀ ਸਮਰਪਿਤ ਭਾਵਨਾ, ਵਚਨਬੱਧਤਾ, ਇਮਾਨਦਾਰੀ ਅਤੇ ਸੰਜੀਦਗੀ ਨਾਲ ਨਿਭਾਉਣ। ਉਨ•ਾਂ ਨੇ ਜ਼ਿਲ•ੇ ਦੇ
ਵਿਭਾਗੀ ਮੁਖੀਆਂ ਨੂੰ ਆਦੇਸ਼ ਦਿੱਤੇ ਹਨ ਕਿ ਉਹ ਆਪਣੇ ਦਫ਼ਤਰਾਂ ’ਚ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਆਪਣੀ ਹਾਜ਼ਰੀ ਯਕੀਨੀ ਬਣਾਉਣ ਅਤੇ ਆਪਣੇ ਅਧੀਨ ਸਟਾਫ਼ ਦਾ ਸਰਕਾਰੀ ਦਫ਼ਤਰਾਂ ’ਚ ਸਮੇਂ ਸਿਰ ਹਾਜ਼ਰ ਹੋਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਦਫ਼ਤਰਾਂ ’ਚ ਆਪਣੇ ਕੰਮ ਕਾਜ ਲਈ ਆਉਂਦੇ ਆਮ ਲੋਕਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ।
ਡਿਪਟੀ ਕਮਿਸ਼ਨਰ ਵੱਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਤਹਿਸੀਲ ਦਫ਼ਤਰ ਬਰਨਾਲਾ ਅਤੇ ਐਸ ਡੀ ਐਮ ਦਫ਼ਤਰ ਬਰਨਾਲਾ ਵਿਖੇ ਕਰਮਚਾਰੀਆਂ ਦੇ ਦਫ਼ਤਰੀ ਸਮੇਂ-ਸਿਰ ਨਾ ਪੁੱਜਣ ਤੇ ਗੰਭੀਰ ਨੋਟਿਸ ਲੈਂਦਿਆਂ ਇਸ ਸਬੰਧੀ ਲਿਖਤੀ ਸਪੱਸ਼ਟੀਕਰਨ ਦੇਣ ਦੇ ਆਦੇਸ਼ ਦਿੱਤੇ। ਉਨ•ਾਂ ਨੇ ਸਮੇਂ ਤੇ ਹਾਜ਼ਰ ਪਾਏ ਗਏ ਕਰਮਚਾਰੀਆਂ ਦੀ ਸ਼ਲਾਘਾ ਕੀਤੀ ਤੇ ਨਾਲ ਹੀ ਸਰਕਾਰੀ ਦਫ਼ਤਰਾਂ ’ਚ ਦੇਰੀ ਨਾਲ ਆਉਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਤਾੜਨਾ ਵੀ ਕੀਤੀ ਕਿ ਦੇਰੀ ਨਾਲ ਆਉਣ ਦੇ ਆਦੀ ਅਤੇ ਫਰਲੋ ਮਾਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਉਹ ਭਵਿੱਖ ’ਚ ਵੀ ਜ਼ਿਲ•ੇ ਦੇ ਹੋਰ ਸਰਕਾਰੀ ਦਫ਼ਤਰਾਂ ’ਚ ਵੀ ਅਚਾਨਕ ਚੈਕਿੰਗ ਜਾਰੀ ਰੱਖਣਗੇ ਅਤੇ ਦਫ਼ਤਰੀ ਸਮੇਂ ਤੇ ਨਾ ਆਉਣ ਵਾਲੇ ਕਰਮਚਾਰੀਆਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।



