ਪਟਿਆਲਾ, 23 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਬੇਅੰਤ ਸਿੰਘ ਹੱਤਿਆ ਕਾਂਡ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਪਟਿਆਲਾ ਦੀ ਕੇਂਦਰੀ ਜੇਲ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ ਤਹਿਤ ਚੱਲ ਰਹੇ ਕੇਸ ਵਿਚ ਮੰਗਲਵਾਰ ਨੂੰ ਪਟਿਆਲਾ ਦੀ ਜ਼ਿਲਾ ਅਦਾਲਤ ‘ਚ ਇਕ ਵਾਰ ਫਿਰ ਪੇਸ਼ ਕੀਤਾ ਗਿਆ।

ਰਾਜੋਆਣਾ ਨੂੰ ਭਾਰੀ ਪੁਲਿਸ ਸੁਰੱਖਿਆ ਪ੍ਰਬੰਧਾਂ ਹੇਠ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਰਾਜੋਆਣਾ ਦੀ ਪੇਸ਼ੀ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਰਾਜੋਆਣਾ ਨੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੇਸ਼ ਦੀਆਂ ਅਦਾਲਤਾਂ ਵਿਰੁੱਧ ਆਪਣੀ ਭੜਾਸ ਕੱਢੀ ਅਤੇ ਕਿਹਾ ਕਿ ਦੇਸ਼ ਦੀਆਂ ਅਦਾਲਤਾਂ ਨੇ ਕਦੇ ਵੀ ਸਿੱਖਾਂ ਨੂੰ ਇਨਸਾਫ ਨਹੀਂ ਦਿੱਤਾ।
ਰਾਜੋਆਣਾ ਦੀ ਪੇਸ਼ੀ, ਪੁਲਿਸ ਛਾਉਣੀ ‘ਚ ਤਬਦੀਲ ਜ਼ਿਲ੍ਹਾ ਅਦਾਲਤ



