ਚੰਡੀਗੜ੍ਹ, 31 ਅਗਸਤ (ਪੀ. ਟੀ)- ਪੰਜਾਬ ਸਰਕਾਰ ਨੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਸਬੰਧੀ 4 ਸਤੰਬਰ ਦੀ ਜਗ੍ਹਾ 3 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜਨਤਕ ਛੁੱਟੀਆਂ ਸਬੰਧੀ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਵਿੱਚ ਅੰਸ਼ਕ ਸੋਧ ਕਰਦੇ ਹੋਏ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਸਬੰਧੀ 4 ਸਤੰਬਰ 2014 ਨੂੰ ਕੀਤੀ ਗਈ ਛੁੱਟੀ ਦੀ ਬਜਾਏ 3 ਸਤੰਬਰ ਦਿਨ ਬੁੱਧਵਾਰ ਦੀ ਗਜਟਿਡ ਛੁੱਟੀ ਘੋਸ਼ਿਤ ਕੀਤੀ ਹੈ।