ਨਵੀਂ ਦਿੱਲੀ, 31 ਅਗਸਤ (ਪੀ. ਟੀ)- ਕਾਂਗਰਸ ਦੀ ਸੀਨੀਅਰ ਨੇਤਾ ਅਤੇ ਜਨਰਲ ਸਕੱਤਰ ਦਿਗਵਿਜੇ ਸਿੰਘ ਹਮੇਸ਼ਾ ਸੁਰਖੀਆਂ ਵਿਚ ਬਣੇ ਰਹਿੰਦੇ ਹਨ। ਵਿਵਾਦਾਂ ਵਿਚ ਰਹਿਣ ਵਾਲੇ ਦਿਗਵਿਜੇ ਸਿੰਘ ਨੇ ਇਕ ਵਾਰ ਫਿਰ ਕਾਂਗਰਸ ਉੱਪ ਪ੍ਰਧਾਨ ਰਾਹੁਲ ਗਾਂਧੀ ਨੂੰ ਹਾਰ ਲਈ ਜ਼ਿੰਮੇਵਾਰ ਮੰਨਿਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ‘ਚ ਕਾਂਗਰਸ ਦੀ ਹਾਰ ਲਈ ਰਾਹੁਰ ਗਾਂਧੀ ਦੀ ਚੁੱਪੀ ਹੀ ਇਕ ਵੱਡਾ ਕਾਰਨ ਸੀ। ਦਿਗਵਿਜੇ ਸਿੰਘ ਨੇ ਕਿਹਾ ਕਿ ਕਈ ਅਹਿਮ ਮੁੱਦਿਆਂ ‘ਤੇ ਰਾਹੁਲ ਗਾਂਧੀ ਚੁੱਪ ਰਹੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ਤੋਂ ਰਾਹੁਲ ਗਾਂਧੀ ਨੂੰ ਦੌੜਣਾ ਨਹੀਂ ਚਾਹੀਦਾ ਸੀ, ਸਗੋਂ ਕਿ ਸਾਹਮਣੇ ਆ ਕੇ ਲੋਕਾਂ ਨੂੰ ਸੰਬੋਧਨ ਕਰਨਾ ਚਾਹੀਦਾ ਸੀ।ਦਿਗਵਿਜੇ ਨੇ ਕਿਹਾ ਕਿ ਕਾਂਗਰਸ ਦੀ ਵਾਪਸੀ ਲਈ ਹੁਣ ਇਹ ਜ਼ਰੂਰੀ ਹੈ ਕਿ ਰਾਹੁਲ ਗਾਂਧੀ ਲੋਕਾਂ ਦਰਮਿਆਨ
ਵਧ ਤੋਂ ਵਧ ਰਹਿਣ। ਇਸ ਨਾਲ ਹੀ ਦਿਗਵਿਜੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕਰਦੇ ਹੋਏ ਕਿਹਾ ਕਿ 63 ਸਾਲ ਦੇ ਵਿਅਕਤੀ ਨੇ ਦੇਸ਼ ਦੇ ਨੌਜਵਾਨਾਂ ਨੂੰ ਆਪਣੀ ਵੱਲ ਖਿੱਚਿਆ ਪਰ 44 ਸਾਲ ਦੇ ਰਾਹੁਲ ਗਾਂਧੀ ਜਨਤਾ ਨੂੰ ਆਪਣੀ ਵੱਲ ਖਿੱਚਣ ਵਿਚ ਨਾਕਾਮਯਾਬ ਰਹੇ।