June 8, 2026 10:26 pm

ਮੁੱਖ ਮੰਤਰੀ ਹੁੱਡਾ ਅੱਜ ਜੀਂਦ ਆਉਣਗੇ

GGG ਚੰਡੀਗੜ੍ਹ, 5 ਸਤੰਬਰ (ਨਾਗਪਾਲ)- ਡਿਪਟੀ ਕਮਿਸ਼ਨਰ ਅਸ਼ੋਕ ਕੁਮਾਰ ਮੀਣਾ ਨੇ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ 6 ਸਤੰਬਰ ਨੂੰ ਨਵੀਂ ਦਾਣਾ ਮੰਡੀ ‘ਚ ਹਰਿਆਣਾ ਅਨੁਸੂਚਿਤ ਜਾਤੀ ਵਿੱਤ, ਵਿਕਾਸ ਨਿਗਮ ਤੇ ਹਰਿਆਣਾ ਪਛੜਾ ਵਰਗ ਤੇ ਮਾਲੀ ਤੌਰ ‘ਤੇ ਕਮਜ਼ੋਰ ਵਰਗ, ਕਲਿਆਣ ਨਿਗਮ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੇ ਤਹਿਤ ਬਕਾਇਆ ਪਏ ਕਰਜ਼ੇ ਤੇ ਵਿਆਜ ਮਾਫ਼ੀ ਦੇ ਸਰਟੀਫਿਕੇਟ ਵੰਡਣਗੇ। ਦੁਪਹਿਰ ਬਾਅਦ 2 ਵਜੇ ਮੁੱਖ ਮੰਤਰੀ ਇਸ ਪ੍ਰੋਗਰਾਮ ‘ਚ ਪੁੱਜਣ ਵਾਲੇ ਲੋਕਾਂ ਨੂੰ ਵੀ ਸੰਬੋਧਨ ਕਰਨਗੇ। ਡਿਪਟੀ ਕਮਿਸ਼ਨਰ ਅਸ਼ੋਕ ਕੁਮਾਰ ਮੀਣਾ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਦੀ ਇੱਕ ਬੈਠਕ ਬੁਲਾ ਕੇ ਉਨ੍ਹਾਂ ਨੂੰ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਸਬੰਧੀ ਜ਼ਿੰਮੇਵਾਰੀਆਂ ਦਿੱਤੀਆਂ।

Send this to a friend