June 8, 2026 10:26 pm

ਅੱਧੀ ਸਜ਼ਾ ਕੱਟ ਚੁੱਕੇ ਕੈਦੀਆਂ ਨੂੰ ਰਿਹਾਅ ਕਰਨ ਹੇਠਲੀਆਂ ਅਦਾਲਤਾਂ : ਸੁਪਰੀਮ ਕੋਰਟ

Page-1_21 ਨਵੀਂ ਦਿੱਲੀ, 5 ਸਤੰਬਰ (ਪੀ.ਟੀ.)-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਵਿਚਾਰ ਅਧੀਨ ਕੈਦੀਆਂ ਦੀ ਸਜ਼ਾ ਨੂੰ ਲੈ ਕੇ ਇੱਕ ਅਹਿਮ ਫ਼ੈਸਲਾ ਦਿੱਤਾ ਹੈ। ਸੁਪਰੀਮ ਕੋਰਟ ਨੇ ਅੱਧੀ ਸਜ਼ਾ ਕੱਟ ਚੁੱਕੇ ਵਿਚਾਰਾਧੀਨ ਕੈਦੀਆਂ ’ਤੇ ਵਿਚਾਰ ਕਰਦੇ ਹੋਏ ਕਿਹਾ ਕਿ ਅਜਿਹੇ ਕੈਦੀਆਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਕੋਰਟ ਨੇ ਇਹ ਵੀ ਕਿਹਾ ਕਿ ਜੱਜਾਂ ਨੂੰ ਜੇਲ੍ਹ ਜਾਣਾ ਚਾਹੀਦਾ ਹੈ ਤੇ ਕੈਦੀਆਂ ਦਾ ਜਾਇਜ਼ ਲੈਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਫੌਜਦਾਰੀ ਨਿਆਂ ਪ੍ਰਣਾਲੀ ਨੂੰ ਤੇਜ਼ ਬਣਾਉਣ ਦਾ ਖਾਕਾ ਉਸਦੇ ਸਾਹਮਣੇ ਰੱਖੇ। ਉੱਥੇ ਹੀ, ਸੁਪਰੀਮ ਕੋਰਟ ਨੇ ਸਾਰੀਆਂ ਹੇਠਲੀਆਂ ਅਦਾਲਤਾਂ ਦੇ ਕਾਨੂੰਨੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਵਿਚਾਰ ਅਧੀਨ ਕੈਦੀਆਂ ਦੀ ਹਾਲਤ ਦਾ ਪਤਾ ਲਗਾਉਣ ਲਈ ਦੋ ਮਹੀਨੇ ਤੱਕ ਹਫ਼ਤੇ ‘ਚ ਇੱਕ ਵਾਰ ਆਪਣੇ ਅਧਿਕਾਰ ਖੇਤਰ ‘ਚ ਆਉਣ ਵਾਲੀਆਂ ਜੇਲਾਂ ਦਾ ਦੌਰਾ ਕਰਨ।

Send this to a friend