June 10, 2026 1:44 pm

ਭਵਿੱਖ ‘ਚ ਕਿਸੇ ਸਿਆਸੀ ਪਾਰਟੀ ’ਚ ਨਹੀਂ ਜਾਵਾਂਗਾ : ਹਰੀਸ਼ ਢਾਂਡਾ

ਜਲੰਧਰ, 6 ਸਤੰਬਰ (ਪੀ. ਟੀ)- 35 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਰਹਿਣ ਤੋਂ ਬਾਅਦ ਹੁਣ ਐਡਵੋਕੇਟ ਹਰੀਸ਼ ਰਾਏ ਢਾਂਡਾ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਹੁਣ ਉਹ ਕਿਸੇ ਵੀ ਪਾਰਟੀ ਵਿਚ ਸ਼ਾਮਲ ਨਹੀਂ ਹੋਣਗੇ। ਇਸ ਦਾ ਖੁਲਾਸਾ ਢਾਂਡਾ ਨੇ ਲੰਘੇ ਦਿਨੀਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਮੈਂ ਅਕਾਲੀ ਦਲ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਹੈ ਪਰ ਹੁਣ ਆਪਣੇ ਪ੍ਰੋਫੈਸ਼ਨ ਨੂੰ ਇਮਾਨਦਾਰੀ ਨਾਲ ਕਰਨਾ ਚਾਹੁੰਦਾ ਹਾਂ ਇਸੇ ਲਈ ਮੈਂ ਪਾਰਟੀ ‘ਚੋਂ ਅਸਤੀਫਾ ਦੇ ਦਿੱਤਾ ਹੈ ਅਤੇ ਭਵਿੱਖ ਵਿਚ ਮੈਂ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧ ਨਹੀਂ ਰੱਖਾਂਗਾ।

Send this to a friend