ਚੰਡੀਗੜ੍ਹ, 9 ਸਤੰਬਰ (ਪੀ. ਟੀ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਨਸ਼ਿਆਂ ਦੀ ਤਸਕਰੀ ਵਿਰੁੱਧ ਪੁਲਿਸ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਅਤੇ ਰਾਜ ਵਿੱਚ ਨਸ਼ਿਆਂ ਵਿੱਚ ਫ਼ਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਸਿਹਤ ਵਿਭਾਗ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਅੱਜ ਇੱਕ ਉਚ ਪੱਧਰੀ ਜਾਇਜ਼ਾ ਲਿਆ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਨੇ ਪੰਜਾਬ ਰਾਜ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਬੋਰਡ ਦੀ ਪ੍ਰਧਾਨਗੀ ਕਰਦੇ ਹੋਏ ਨਸ਼ਾ ਛੁਡਾਊ ਕਾਰਜਾਂ ਵਿੱਚ ਲੱਗੇ ਹੋਏ ਵਿਭਾਗਾਂ ਨੂੰ ਵਧੀਆ ਤਾਲਮੇਲ ਪੈਦਾ ਕਰਨ ਲਈ ਨਿਰਦੇਸ਼ ਦਿੱਤੇ ਤਾਂ ਜੋ ਸੂਬੇ ਵਿਚੋਂ ਨਸ਼ੇ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਦੇ ਪ੍ਰਭਾਵੀ ਨਤੀਜੇ ਕੱਢੇ ਜਾ ਸਕਣ। ਗੌਰਤਲਬ ਹੈ ਕਿ ਇਹ ਬੋਰਡ ਹਾਲ ਹੀ ਵਿੱਚ ਗਠਿਤ ਕੀਤਾ ਗਿਆ ਹੈ। ਵਿਚਾਰ ਚਰਚਾ ਦੌਰਾਨ ਪੁਲਿਸ ਦੇ ਇੰਸਪੈਕਟਰ ਜਨਰਲ (ਨਾਰਕੋਟਿ
ਕ ਸੈਲ) ਸ਼੍ਰੀ ਇਸ਼ਵਰ ਸਿੰਘ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਸੂਬੇ ਵਿੱਚ ਨਸ਼ਿਆਂ ਦੀ ਉਪਲਬਧਤਾ ਦਾ ਮੁਕੰਮਲ ਖਾਤਮਾ ਕਰਨ ਉਤੇ ਧਿਆਨ ਕੇਂਦਰਤ ਕੀਤਾ ਹੋਇਆ ਹੈ ਅਤੇ ਇਸ ਸਬੰਧ ਵਿੱਚ ਇਸ ਨੇ ਵਿਸ਼ਾਲ ਮੁਹਿੰਮ ਆਰੰਭੀ ਹੋਈ ਹੈ। ਇਸ ਮੁਹਿੰਮ ਹੇਠ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚੋਂ ਤਕਰੀਬਨ 25 ਫ਼ੀਸਦੀ ਚੋਟੀ ਦੇ ਸਮਗਲਰ ਹਨ। ਇਨ੍ਹਾਂ ਵਿੱਚ ਭਗੌੜੇ ਅਪਰਾਧੀ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਜੰਗੀ ਪੱਧਰ ‘ਤੇ ਚੱਲ ਰਹੀ ਹੈ। ਇਸ ਦੇ ਨਤੀਜੇ ਵਜੋਂ ਨਸ਼ੀਲੀਆਂ ਵਸਤਾਂ ਦੀ ਸਪਲਾਈ ਲਾਈਨ ਤਕਰੀਬਨ ਪੂਰੀ ਤਰ੍ਹਾਂ ਤੋੜ ਦਿੱਤੀ ਗਈ ਹੈ।
਼