Skip to content
Independent perspectives. Global stories.
BREAKING

ਸੂਬੇ ‘ਚ ਕੈਂਸਰ ਦੇ ਇਲਾਜ ਲਈ 300 ਕਰੋੜ ਰੁਪਏ ਮਨਜ਼ੂਰ : ਮਿੱਤਲ

Share this story

ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਵਲੋਂ ਸੂਬੇ ਵਿਚ ਕੈਂਸਰ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ ਵਿਚ ਵੱਖਰੇ ਯੂਨਿਟ ਸਥਾਪਿਤ ਕਰਨ ਲਈ 300 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ ਦੇ ਸਰਕਾਰੀ ਹਸਪਤਾਲਾਂ ਵਿਚ ਕੈਂਸਰ ਦੇ ਇਲਾਜ ਲਈ ਸਰਕਾਰ ਵਲੋਂ ਅਤਿ ਆਧੁਨਿਕ ਤਕਨੀਕ ਨਾਲ ਲੈਸ ਕੈਂਸਰ ਯੂਨਿਟ ਸਥਾਪਿਤ ਕੀਤੇ ਜਾ ਰਹੇ ਹਨ।ਕੈਂਸਰ ਯੂਨਿਟ ਸਥਾਪਿਤ ਕਰਨ ਲਈ ਅੱਜ ਇੱਥੇ ਪ੍ਰਗਤੀ ਰਿਪੋਰਟ ਦਾ ਜਾਇਜ਼ਾ ਲੈਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ੍ਰੀ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਇਨ੍ਹਾਂ ਕੈਂਸਰ ਯੂਨਿਟਾਂ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਪੰਜ ਕਰੋੜ ਰੁਪਏ ਦੇ ਲਾਗਤ ਨਾਲ ਸਰਕਾਰੀ ਹਸਪਤਾਲ ਸੰਗਰੂਰ ਵਿਖੇ ਵੀ ਸਰਕਾਰ ਵਲੋਂ ਟਾਟਾ ਮੈਮੋਰੀਅਲ ਸੈਂਟਰ ਮੁੰਬਈ ਦੇ ਸਹਿਯੋਗ ਨਾਲ ਕੈਂਸਰ ਯੁਨਿਟ ਸਥਾਪਿਤ ਕੀਤਾ ਜਾ ਰਿਹਾ ਹੈ।ਸਿਹਤ ਮੰਤਰੀ ਨੇ ਦੱਸਿਆ ਕਿ ਕੈਂਸਰ ਦੇ ਇਲਾਜ਼ ਲਈ ਮਜਬੂਤ ਢਾਂਚਾ ਖੜਾ ਕਰਨ ਦੇ ਨਾਲ ਨਾਲ ਮਾਹਿਰ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਮੌਜੂਦਾ ਡਾਕਟਰਾਂ ਅਤੇ ਸਹਾਇਕ ਸਟਾਫ ਨੂੰ ਵੀ ਟਰੇਨਿੰਗ ਦਿੱਤੀ ਜਾਵੇਗੀ ਤਾਂ ਜੋ ਉਹ ਕੈਂਸਰ ਦੇ ਇਲਾਜ਼ ਵਿਚ ਮੱਦਦ ਕਰ ਸਕਣ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਕੈਂਸਰ ਦੇ ਇਲਾਜ਼ ਲਈ ਇਹ ਕਦਮ ਸੂਬੇ ਵਿਚ ਕੈਂਸਰ ਦੇ ਵਧ ਰਹੇ ਮਰੀਜ਼ਾਂ ਦੀ ਗਿਣਤੀ ਨੂੰ ਦੇਖਦਿਆਂ ਉਠਇਆ ਹੈ।

WRITTEN BY