ਚੰਡੀਗੜ, 10 ਸਤੰਬਰ (ਪੀ. ਟੀ)- ਪੰਜਾਬ ਵਿਚ ਡੇਂਗੂ ਫੈਲਾਉਣ ਵਾਲੇ ਮੱਛਰ ਨੂੰ ਪੈਦਾ ਹੋਣ ਤੋਂ ਰੋਕਣ ਲਈ ਹਰ ਵਿਭਾਗ ਨੂੰ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਨਿੱਜੀ ਹਸਪਤਲਾ ਡੇਂਗੂ ਦੇ ਹਰ ਸ਼ੱਕੀ ਕੇਸ ਦੀ ਰਿਪੋਰਟ ਸਿਹਤ ਵਿਭਾਗ ਪੰਜਾਬ ਨੂੰ ਸਮੇਂ ਸਿਰ ਭੇਜਣੀ ਯਕੀਨੀ ਬਣਾਉਣ। ਇਸ ਸਬੰਧੀ ਹਦਾਇਤਾਂ ਸ੍ਰੀ ਸੁਰਜੀਤ ਕੁਮਾਰ ਜਿਆਣੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਦੇ ਦਫਤਰ ਵਿਖੇ ਸਟੇਟ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾਆਂ।ਸ੍ਰੀ ਜਿਆਣੀ ਨੇ ਕਿਹਾ ਕਿ ਪੰਜਾਬ ਵਿਚ ਹੁਣ ਤੱਕ 50 ਦੇ ਕਰੀਬ ਡੇਂਗੂ ਦੇ ਕੇਸ ਸਾਹਮਣੇ ਆਏ ਹਨ।ਉਨਾਂ ਨਾਲ ਹੀ ਕਿਹਾ ਕਿ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਜਿਨਾਂ ਲੋਕਾਂ ਨੂੰ ਡੇਂਗੂ ਹੋਣ ਦੀ ਪੁਸ਼ਟੀ ਹੋਈ ਹੈ, ਉਨਾਂ ਦੇ ਘਰਾਂ ਵਿਚ ਅਤੇ ਆਲੇ ਦੁਆਲੇ ਕੀਟਨਾਸ਼ਕਾਂ ਅਤੇ ਲਾਰਵੀਸਾਈਡਜ ਦੀ ਸਪਰੇਅ ਕੀਤੀ ਜਾ ਰਹੀ ਹੈ।