June 17, 2026 9:02 am

ਗੰਨੇ ਦੀ ਖਰੀਦ ਦੀ ਅਦਾਇਗੀ ਦੇ ਲਈ ਸਹਿਕਾਰੀ ਖੰਡ ਮਿਲਾਂ ਨੂੰ 180 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ

ਚੰਡੀਗੜ੍ਹ, 10 ਸਤੰਬਰ (ਨਾਗਪਾਲ)- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਗੰਨਾ ਉਤਪਾਦਕ ਕਿਸਾਨਾਂ ਨੂੰ ਇਕ ਵੱਡਾ ਤੋਹਾਫਾ ਦਿੰਦੇ ਹੋਏ ਪਿੜਾਈ ਮੌਸਮ 2013-14 ਦੇ ਦੌਰਾਨ ਕੀਤੀ ਗਈ ਗੰਨੇ ਦੀ ਖਰੀਦ ਦੀ ਅਦਾਇਗੀ ਦੇ ਲਈ ਸਹਿਕਾਰੀ ਖੰਡ ਮਿਲਾਂ ਨੂੰ 180 ਕਰੋੜ ਰੁਪਏ ਦੀ ਰਕਮ ਜਾਰੀ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਹ ਐਲਾਨ ਅੱਜ ਕੁਰੂਕੇਸ਼ਤਰ ਵਿਚ ਜ਼ਿਲ੍ਹਾ ਪੱਧਰੀ ਕਾਂਗਰਸ ਪਾਰਟੀ ਵਰਕਰਾਂ ਦੇ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਖੰਡ ਮਿੱਲਾਂ ਵੱਲੋਂ ਇਕ ਹਫਤੇ ਦੇ ਅੰਦਰ-ਅੰਦਰ ਕਿਸਾਨਾਂ ਨੂੰ ਬਕਾਇਆ ਰਕਮ ਦਾ ਭੁਗਤਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਵੱਲੋਂ ਜੇਕਰ ਭੁਗਤਾਨ ਵਿਚ ਲਾਪਰਵਾਹੀ ਵਰਤੀ ਗਈ ਤਾਂ ਉਨ੍ਹਾਂ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵੀ ਸਹਿਕਾਰੀ ਖੰਡ ਮਿਲਾਂ ਵੱਲੋਂ ਕਿਸਾਨਾਂ

ਨੂੰ ਗੰਨੇ ਦੀ ਖਰੀਦ ਦਾ ਪੂਰਾ ਬਕਾਇਆ ਦਿੱਤਾ ਗਿਆ ਸੀ ਅਤੇ ਹਰਿਆਣਾ ਇਸ ਸਾਲ ਵੀ ਸਹਿਕਾਰੀ ਖੰਡ ਮਿੱਲਾਂ ਵੱਲੋਂ ਖਰੀਦ ਕੀਤੇ ਗਏ ਗੰਨੇ ਦਾ ਭੁਗਤਾਨ ਸਭ ਤੋਂ ਪਹਿਲਾਂ ਸਮੇਂ ’ਤੇ ਕਰਨ ਵਾਲਾ ਦੇਸ਼ ਦਾ ਪਹਿਲਾ ਰਾਜ ਹੋਵੇਗਾ। ਉਨ੍ਹਾਂ ਕਿਹਾ ਕਿ ਗੁਆਢੀ ਰਾਜ ਪੰਜਾਬ, ਉਤਰ ਪ੍ਰਦੇਸ਼ ਤੇ ਉਤਰਾਖੰਡ ਵਰਗੇ ਰਾਜਾਂ ਵਿਚ ਗੰਨੇ ਦੀ ਖਰੀਦ ਦਾ ¦ਬੇ ਸਮੇਂ ਤੋਂ ਭੁਗਤਾਨ ਨਹੀਂ ਕੀਤਾ ਜਾਂਦਾ।

Send this to a friend