ਚੰਡੀਗੜ੍ਹ, 13 ਸਤੰਬਰ (ਪੀ. ਟੀ.)- ਪੰਜਾਬ ਦੇ ਸਾਰੇ ਆਈ.ਏ.ਐਸ. ਅਫਸਰਾਂ ਵੱਲੋਂ ਆਪਣੀ ਇਕ ਦਿਨ ਦੀ ਤਨਖਾਹ ਜੰਮੂ ਅਤੇ ਕਸ਼ਮੀਰ ਹੜ੍ਹ ਰਾਹਤ ਫੰਡ ਲਈ ਦਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਆਈ.ਏ.ਐਸ. ਅਧਿਕਾਰੀਆਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਇਸ ਮੁਸੀਬਤ ਦੀ ਘੜੀ ਪੰਜਾਬ ਦੇ ਸਾਰੇ ਆਈ.ਏ.ਐਸ. ਅਫਸਰਾਂ ਨੇ ਜੰਮੂ ਅਤੇ ਕਸ਼ਮੀਰ ਦੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਸਾਥ ਦੇਣ ਦਾ ਫੈਸਲਾ ਕੀਤਾ ਹੈ ਅਤੇ ਇਕ ਦਿਨ ਦੀ ਤਨਖਾਹ ਹੜ੍ਹ ਰਾਹਤ ਫੰਡ ਲਈ ਦਾਨ ਕੀਤੀ ਜਾ ਰਹੀ ਹੈ।