June 18, 2026 3:55 pm

ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਅਗਸਤ ਮਹੀਨੇ 17 ਅਫਸਰ ਰੰਗੇ ਹੱਥੀਂ ਫੜ੍ਹੇ

ਚੰਡੀਗੜ੍ਹ, 15 ਸਤੰਬਰ: ਵਿਜੀਲੈਂਸ ਬਿਊਰੋ, ਪੰਜਾਬ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਨੂੰ ਤੇਜ਼ ਕਰਦਿਆਂ ਅਗਸਤ ਮਹੀਨੇ ਵੱਖ-ਵੱਖ ਮਾਮਲਿਆਂ ‘ਚ ਰਿਸ਼ਵਤ ਲੈਂਦੇ 17 ਅਫਸਰਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ 17 ਵੱਖਰੇ ਮਾਮਲਿਆਂ ‘ਚ ਵਿਜੀਲੈਂਸ ਜਾਂਚ ਮੁਕੰਮਲ ਕਰਕੇ ਚਲਾਨ ਜਮ੍ਹਾਂ ਕਰਵਾ ਦਿੱਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਅਗਸਤ 2014 ਦੌਰਾਨ 17 ਸਰਕਾਰੀ ਅਫਸਰ/ਕਰਮਚਾਰੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ ਗਏ ਹਨ ਅਤੇ ਉਨ੍ਹਾਂ ਸਾਰਿਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ-1988 ਅਧੀਨ ਮਾਮਲੇ ਦਰਜ ਕੀਤੇ ਗਏ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੇ ਗਏ ਰਿਸ਼ਵਤ ਦੇ ਮਾਮਲਿਆਂ ‘ਚ ਸੁਣਵਾਈ ਕਰਦਿਆਂ ਅਦਾਲਤਾਂ ਵੱਲੋਂ 12 ਹੋਰ ਅਫਸਰਾਂ/ਕਰਮਚਾਰੀਆਂ ਨੂੰ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਅਗਸਤ ਮਹੀਨੇ ਦੌਰਾਨ ਤਿੰਨ ਹੋਰ ਨਵੇਂ ਮਾਮਲਿਆਂ ‘ਚ ਤਾਜ਼ਾ ਜਾਂਚ ਵੀ ਸ਼ੁਰੂ ਕੀਤੀ ਗਈ ਹੈ।

Send this to a friend