ਚੰਡੀਗੜ੍ਹ, 15 ਸਤੰਬਰ (ਪੀ. ਟੀ)- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸੂਬੇ ਦੇ ਸਾਰੇ ਪੁਲਿਸ ਤੇ ਸਿਵਲ ਅਧਿਕਾਰੀਆਂ ਦੀਆਂ ਪ੍ਰਾਪਰਟੀ ਰਿਟਰਨਾਂ ਸਬੰਧਿਤ ਵਿਭਾਗਾਂ ਦੀਆਂ ਵੈਬਸਾਇਟਾਂ ‘ਤੇ ਅਪਲੋਡ ਕੀਤੀਆਂ ਜਾਣਗੀਆਂ।ਅੱਜ ਇੱਥੇ ਮੁੱਖ ਸਕੱਤਰ, ਪ੍ਰਮੁੱਖ ਸਕੱਤਰ ਗ੍ਰਹਿ ਤੇ ਡੀ.ਜੀ.ਪੀ. ਵਿਜੀਲੈਂਸ ਨਾਲ ਮੀਟਿੰਗ ਦੌਰਾਨ ਸ. ਬਾਦਲ ਨੇ ਕਿਹਾ ਕਿ ਉਹ ਇਸ ਸਬੰਧੀ ਜਾਣਕਾਰੀ ਇਕੱਤਰ ਕਰਨ ਲਈ ਪ੍ਰਕ੍ਰਿਆ ਸ਼ੁਰੂ ਕਰਨ ਅਤੇ ਇਸ ਕੰਮ ਨੂੰ ਜਲਦ ਮੁਕੰਮਲ ਕੀਤਾ ਜਾਵੇ।ਉਨਾਂ ਨਾਲ ਹੀ ਕਿਹਾ ਕਿ ਇਸ ਸਬੰਧੀ ਹੈਡਕੁਆਰਟਰਾਂ ਤੇ ਫੀਲਡ ਵਿਚ ਤਾਇਨਾਤ ਕੰਟਰੋਲਿੰਗ ਅਧਿਕਾਰੀਆਂ ਨੂੰ ਵੀ ਤੁਰੰਤ ਨਿਰਦੇਸ਼ ਜਾਰੀ ਕੀਤੇ ਜਾਣ