ਅੰਮ੍ਰਿਤਸਰ, 16 ਸਤੰਬਰ (ਪੀ.ਟੀ.)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਜੰਮੂ-ਕਸ਼ਮੀਰ ਦੇ ਹੜ੍ਹ-ਪੀੜਤਾਂ ਦੀ ਲਗਾਤਾਰ ਮਦਦ ਕਰ ਰਹੀ ਹੈ।ਸ਼੍ਰੋਮਣੀ ਕਮੇਟੀ ਵੱਲੋ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਖੇ ਗੁਰਦੁਆਰਾ ਸ਼ਹੀਦਗੰਜ ਬਡਗਾਮ ’ਚ ਰਾਹਤ ਕੈਂਪ ਸ਼ੂਰੂ ਕੀਤਾ। ਜਿੱਥੇ ਨਿਰੰਤਰ ਹਜ਼ਾਰਾਂ ਹੜ੍ਹ ਪੀੜ੍ਹਤਾਂ ਦੀ ਮਦਦ ਕੀਤੀ ਜਾ ਰਹੀ ਹੈ।ਸ਼੍ਰੋਮਣੀ ਕਮੇਟੀ ਵੱਲੋ ਇਨ੍ਹਾਂ ਹੜ੍ਹ ਪੀੜ੍ਹਤਾਂ ਲਈ ਲਗਾਤਾਰ ਰਾਸ਼ਨ, ਪਹਿਨਣ ਲਈ ਕੱਪੜੇ, ਬੱਚਿਆਂ ਲਈ ਦੁੱਧ ਫੀਡਰ ਬੋਤਲਾਂ, ਕੰਬਲ ਆਦਿ ਸਮਾਨ ਨਿਰੰਤਰ ਭੇਜਿਆ ਜਾ ਰਿਹਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰ: ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ। ਇਥੋ ਜਾਰੀ ਪ੍ਰੈਸ ਨੋਟ ‘ਚ ਸ. ਦਲਮੇਘ ਸਿੰਘ ਨੇ ਦਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜੰਮੂ-ਕਸ਼ਮੀਰ ‘ਚ ਫਸੇ 29 ਹੋਰ ਹੜ੍ਹ ਪੀੜਤਾਂ ਨੂੰ ਸ੍ਰੀਨਗਰ ਤੋਂ ਅੰਮ੍ਰਿਤਸਰ ਤੀਕ ਹਵਾਈ ਜਹਾਜ ਰਾਹੀਂ
ਵਾਪਸ ਲਿਆਂਦਾ ਹੈ। ਇਨ੍ਹਾਂ ਵਿਚ ਹਰਪ੍ਰੀਤ ਸਿੰਘ, ਪ੍ਰਿੰਸ, ਸੁਨੀਲ ਕੁਮਾਰ, ਕੀਮਤੀ ਲਾਲ, ਜਗਤਾਰ ਸਿੰਘ, ਸੁਖਦੇਵ ਸਿੰਘ, ਗੁਰਬਖਸ਼ ਸਿੰਘ, ਕਮਲਦੀਪ ਸਿੰਘ, ਬਲਜੀਤ ਸਿੰਘ, ਗੁਰਜੰਟ ਸਿੰਘ, ਗੁਰਨੈਬ ਚੰਦ, ਰਾਜ ਕੁਮਾਰ, ਸਤਵੰਤ ਸਿੰਘ, ਸੁਖਬੀਰ ਸਿੰਘ, ਜੈਮਲ ਸਿੰਘ, ਓਂਕਾਰ ਸਿੰਘ, ਸੁਰੇਸ਼ ਕੁਮਾਰ, ਅਨਿਲ ਕੁਮਾਰ, ਦਵਿੰਦਰ ਸਿੰਘ, ਰਮਨ ਕੁਮਾਰ, ਸੁਰਿੰਦਰ ਸਿੰਘ, ਸਨੀ ਮਸੀਹ, ਹਰਬੰਸ ਸਿੰਘ, ਨਿਰਮਲ ਸਿੰਘ, ਚਮਨਲਾਲ, ਮਲਕੀਤ ਸਿੰਘ, ਮਨਦੀਪ ਸਿੰਘ, ਜਸਬੀਰ ਸਿੰਘ , ਮਨੋਹਰ ਸਿੰਘ ਆਦਿ ਸ਼ਾਮਲ ਹਨ । ਉਨ੍ਹਾਂ ਦੱਸਿਆ ਕਿ ਅਸੀ ਹਰ ਰੋਜ਼ ਏਅਰ ਲਾਈਨਜ਼ ਕੋਲੋਂ ਵੱਧ ਤੋਂ ਵੱਧ ਟਿਕਟਾਂ ਦੀ ਮੰਗ ਕਰਦੇ ਹਾਂ, ਪਰ ਅੱਜ ਕੇਵਲ 29 ਟਿਕਟਾਂ ਹੀ ਮਿਲੀਆਂ ਹਨ। ਇਸ ਮੌਕੇ ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਸੁਪਰਵਾਈਜ਼ਰ ਪਬਲੀਸਿਟੀ, ਸ੍ਰ: ਜਤਿੰਦਰਪਾਲ ਸਿੰਘ ’ਇੰਚਾਰਜ ਦਫ਼ਤਰ ਏਅਰ ਪੋਰਟ’, ਸ੍ਰ: ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।