ਚੰਡੀਗੜ੍ਹ, 19 ਸਤੰਬਰ (ਨਾਗਪਾਲ)- ਕੁੱਝ ਹਫ਼ਤੇ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਪਟਿਆਲਾ ਸ਼ਹਿਰੀ ਹਲਕੇ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਕਾਂਗਰਸੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ 29 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਵਿਧਾਇਕ ਵਜੋਂ ਸਹੁੰ ਚੁੱਕਣਗੇ। ਇਹ ਜਾਣਕਾਰੀ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਵੱਲੋਂ ਦਿੱਤੀ ਗਈ ਹੈ। ਸਹੁੰ ਚੁੱਕ ਸਮਾਗਮ ਇੱਥੇ ਸਪੀਕਰ ਦੇ ਚੈਂਬਰ ‘ਚ ਹੋਏਗਾ। ਸੰਭਵ ਹੈ ਕਿ ਇਸ ਮੌਕੇ ‘ਤੇ ਉਨ੍ਹਾਂ ਦੇ ਪਤੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਹੋਣ ਜੋ ਅੱਜ ਕੱਲ੍ਹ ਵਿਦੇਸ਼ੀ ਦੌਰੇ ‘ਤੇ ਗਏ ਹੋਏ ਹਨ, ਉਦੋਂ ਤੱਕ ਉਹ ਦੇਸ਼ ਪਰਤ ਆਉਣਗੇ।



