June 16, 2026 1:07 am

ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 19 ਸਤੰਬਰ  ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੀ ਹੱਥੀ ਗ੍ਰਿਫਤਾਰ ਕੀਤਾ।  ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਅੱਜ ਇਥੇ ਦਿੱਤੀ ਜਾਣਕਾਰੀ ਅਨੁਸਾਰ ਮੰਨਵੀਆਂ ਵਿਖੇ ਲੱਗੇ ਮਾਲ ਵਿਭਾਗ ਦੇ ਕਾਨੂੰਗੋ ਜਰਨੈਲ ਸਿੰਘ ਜਿਸ ਨੂੰ ਅਮਰਗੜ੍ਹ ਤਹਿਸੀਲ ਮਾਲੇਰਕੋਟਲਾ ਜ਼ਿਲਾ ਸੰਗਰੂਰ ਦਾ ਵਾਧੂ ਚਾਰਜ ਦਿੱਤਾ ਹੋਇਆ ਸੀ, ਨੂੰ ਰਣਜੀਤ ਸਿੰਘ ਵਾਸੀ ਦੌਣ ਕਲਾਂ ਜ਼ਿਲਾ ਪਟਿਆਲਾ ਦੀ ਸ਼ਿਕਾਇਤ ’ਤੇ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ।

Send this to a friend