ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ)-ਪਰਮਜੀਤ ਕੌਰ ਸਾਇੰਸ ਮਿਸਟਰੇਸ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਨੈਨੋਵਾਲ (ਬਰਨਾਲਾ) ਜੋ ਲਗਭਗ ਪਿਛਲੇ ਅੱਠ ਸਾਲਾਂ ਤੋਂ ਆਪਣੀ ਡਿਊਟੀ ਤੋਂ ਗੈਰ ਹਾਜ਼ਰ ਹੈ, ਨੂੰ ਪੰਜਾਬ ਦੇ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸੀ) ਸਾਹਮਣੇ ਤਿੰਨ ਹਫਤੇ ਵਿਚ ਕਿਸੇ ਵੀ ਸਰਕਾਰੀ ਦਿਨ ਆਪਣਾ ਪੱਖ ਸਪਸ਼ਟ ਕਰਨ ਦੀ ਹਿਦਾਇਤ ਕੀਤੀ ਗਈ ਹੈ।ਇਸ ਗੱਲ ਦੀ ਜਾਣਕਾਰੀ ਦਿੰਦਿਆ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਰਮਚਾਰਨ ਵਲੋਂ ਪੇਸ਼ ਨਾ ਹੋਣ ਦੀ ਸੂਰਤ ਵਿੱਚ ਉਸ ਦੀਆਂ ਸੇਵਾਵਾਂ ਨਿਯਮਾਂ ਤਹਿਤ ਖਤਮ ਕਰਨ ਲਈ ਕਾਰਵਾਈ ਆਰੰਭੀ ਜਾਵੇਗੀ।
ਬੁਲਾਰੇ ਨੇ ਅੱਗੇ ਦਸਿਆ ਕਿ ਪੰਜਾਬ ਸਰਕਾਰ ਸਕੂਲਾਂ ਦੇ ਵਿਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਪਹਿਲ ਦੇ ਅਧਾਰ ‘ਤੇ ਭਰੀਆਂ ਜਾਣਗੀਆਂ ਤਾਂ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਈ ਜਾ ਸਕੇ। ਲੰਬੇ ਸਮੇਂ ਤੋਂ ਗੈਰ ਹਾਜ਼ਰ ਅਧਿਆਪਕਾਂ ਵਿਰੁਧ ਸਰਕਾਰ ਸਖਤੀ ਨਾਲ ਨਿਪਟੇਗੀ।
ਅੱਠ ਸਾਲਾਂ ਤੋਂ ਗੈਰ-ਹਾਜ਼ਰ ਅਧਿਆਪਕਾਂ ਵਿਰੁਧ ਕਾਰਵਾਈ ਜਲਦੀ



