ਲਖਨਊ, 20 ਸਤੰਬਰ (ਪੀ.ਟੀ.)-ਉੱਤਰ ਪ੍ਰਦੇਸ਼ ਦੇ ਮੋਹਨਲਾਲਗੰਜ ਇਲਾਕੇ ਦੇ ਇਕ ਪਿੰਡ ‘ਚ ਇਕ ਪਟਾਕੇ ਬਣਾਉਣ ਵਾਲੀ ਫ਼ੈਕਟਰੀ ‘ਚ ਧਮਾਕਾ ਹੋਣ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਾਇਆ ਗਿਆ ਹੈ, ਜਿੱਥੇ ਦੋ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਮੌਕੇ ਦੀ ਜਾਂਚ ਕਰ ਰਹੀ ਹੈ।



