Monday , 21 September 2020
Breaking News
You are here: Home » EDITORIALS

Category Archives: EDITORIALS

ਆਰਥਿਕ ਮੰਦੀ ਦੇ ਟਾਕਰੇ ਲਈ ਤਿਆਰੀ

ਕੋਰੋਨਾਵਾਇਰਸ ਦੀ ਮਹਾਮਾਰੀ ਕਾਰਨ ਹਾਲਾਤ ਬਹੁਤ ਭਿਆਨਕ ਦਿਸ਼ਾ ਲੈਂਦੇ ਜਾ ਰਹੇ ਹਨ। ਦੇਸ਼ ਵਿੱਚ ਜਿਥੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਖਤਰੇ ਵਿੱਚ ਪੈਂਦੀ ਜਾ ਰਹੀ ਹੈ ਉੱਥੇ ਗੰਭੀਰ ਆਰਥਿਕ ਮੰਦਵਾੜੇ ਦਾ ਖਦਸ਼ਾ ਵੀ ਪ੍ਰਗਟ ਕੀਤਾ ਜਾ ਰਿਹਾ ਹੈ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼੍ਰੀ ਸ਼ਕਤੀਕਾਂਤ ਦਾਸ ਨੇ ਵੀ ਇਹ ਆਖਿਆ ਹੈ ਕਿ ਕਰੋਨਾਵਾਇਰਸ ਮਹਾਮਾਰੀ ਕਰਕੇ ਭਾਰਤੀ ਅਰਥਚਾਰੇ ਵਿੱਚ ਮੰਦੀ ਆ ... Read More »

ਮੁੱਖ ਮੰਤਰੀ ਦਾ ਸਹੀ ਫੈਸਲਾ

ਪੰਜਾਬ ਵਿੱਚ ਰੇਤੇ ਬਜਰੀ ਦੇ ਕਾਲੇ ਕਾਰੋਬਾਰ ਨੂੰ ਨੱਥ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਵਾਰ ਫਿਰ ਵੱਡਾ ਹਮਲਾ ਮਾਰਿਆ ਗਿਆ ਹੈ। ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਰਾਤ ਵੇਲੇ ਰੇਤ ਬਜਰੀ ਦੀ ਖੁਦਾਈ ਨੂੰ ਰੋਕਣ ਲਈ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ 9 ਜਾਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਜਦੋਂ ਕਿ 18 ਖੁਦਾਈ ਮਸ਼ੀਨਾਂ ਵੀ ਜਬਤ ਕੀਤੀਆਂ ... Read More »

ਸ਼ਹਿਰਾਂ ‘ਚ ਜਨਤਕ ਆਵਾਜਾਈ ਦਾ ਪ੍ਰਬੰਧ

ਦੇਸ਼ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਆਵਾਜਾਈ ਦੇ ਪੁਖਤਾ ਪ੍ਰਬੰਧ ਨਹੀਂ ਹਨ। ਲੋਕਾਂ ਨੂੰ ਇਕ ਤੋਂ ਦੂਜੀ ਥਾਂ ‘ਤੇ ਜਾਣ ਲਈ ਨਿਜੀ ਆਵਾਜਾਈ ਸੇਵਾਵਾਂ ‘ਤੇ ਨਿਰਭਰ ਹੋਣਾ ਪੈ ਰਿਹਾ ਹੈ। ਸਰਕਾਰਾਂ ਇਸ ਮੁੱਦੇ ਉੱਤੇ ਲੋੜੀਂਦੇ ਪ੍ਰਬੰਧ ਕਰਨ ਵਿੱਚ ਅਸਫਲ ਰਹੀਆਂ ਹਨ। ਕੇਂਦਰ ਅਤੇ ਰਾਜ ਸਰਕਾਰਾਂ ਜੇਕਰ ਮਿਲ ਕੇ ਇਸ ਮੁੱਦੇ ‘ਤੇ ਕੰਮ ਕਰਨ ਤਾਂ ਲੋਕਾਂ ਨੂੰ ਕੁੱਝ ਰਾਹਤ ਮਿਲ ... Read More »

ਕੇਂਦਰੀ ਗ੍ਰਹਿ ਮੰਤਰੀ ਦਾ ਭਰੋਸਾ

ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਇਹ ਭਰੋਸਾ ਦਿੱਤਾ ਹੈ ਕਿ ਦਿੱਲੀ ਵਿੱਚ ਹੋਈ ਹਿੰਸਾ ਦੇ ਕਿਸੇ ਵੀ ਦੋਸ਼ੀ ਨੂੰ ਬਖਿਸ਼ਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਪਾਰਟੀ, ਜਾਤ ਜਾਂ ਧਰਮ ਨਾਲ ਸਬੰਧਤ ਹੋਵੇ। ਸੰਸਦ ਵਿੱਚ ਇਸ ਮੁੱਦੇ ਉੱਪਰ ਲਗਾਤਾਰ ਹੰਗਾਮੇ ਹੋ ਰਹੇ ਸਨ। ਵਿਰੋਧੀ ਧਿਰ ਵੱਲੋਂ ਗ੍ਰਹਿ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ... Read More »

ਬੇਰੁਜ਼ਗਾਰਾਂ ਪ੍ਰਤੀ ਬੇਰਹਿਮ ਰਵੱਈਆ

ਪੰਜਾਬ ਵਿੱਚ ਸਰਕਾਰ ਵੱਲੋਂ ਬੇਰੁਜ਼ਗਾਰਾਂ ਪ੍ਰਤੀ ਬਹੁਤ ਹੀ ਬੇਰਹਿਮ ਰਵੱਈਆ ਅਪਣਾਇਆ ਜਾ ਰਿਹਾ ਹੈ। ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਵੀ ਬੇਰੁਜ਼ਗਾਰਾਂ ‘ਤੇ ਜ਼ੁਲਮ ਕੀਤਾ ਗਿਆ। ਇਹੋ ਸਿਲਸਿਲਾ ਹੁਣ ਕਾਂਗਰਸ ਦੀ ਸਰਕਾਰ ਦੌਰਾਨ ਜਾਰੀ ਹੈ। ਇਸ ਤਰ੍ਹਾਂ ਲੱਗਦਾ ਹੈ ਜਿਵੇਂ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਦੀ ਇਕ ਵੱਡੀ ਵੱਡੀ ਨਫਰੀ ਸਿਰਫ ਬੇਰੁਜ਼ਗਾਰਾਂ ਅਤੇ ਹੱਕਾਂ ਦੀ ਮੰਗ ਕਰਨ ਵਾਲੇ ਹੋਰ ਲੋਕਾਂ ‘ਤੇ ਜ਼ੁਲਮ ... Read More »

ਲੋਕਾਂ ਦੇ ਮਸਲੇ ਹੱਲ ਕਰੇ ਸਰਕਾਰ

ਪੰਜਾਬ ਵਿੱਚ ਲੋਕਾਂ ਨੂੰ ਕਈ ਵੱਡੀਆਂ ਮੁਸ਼ਕਿਲਾਂ ਨੇ ਘੇਰਿਆ ਹੋਇਆ ਹੈ ਪਰੰਤੂ ਸਰਕਾਰ ਉਨ੍ਹਾਂ ਦੇ ਹੱਲ ਲਈ ਅੱਗੇ ਨਹੀਂ ਆ ਰਹੀ। ਮਹਿੰਗੀ ਰੇਤਾ-ਬਜਰੀ ਦਾ ਮਸਲਾ ਜਿਉਂ ਦਾ ਤਿਉਂ ਹੈ। ਅਧਿਕਾਰੀਆਂ ਅਤੇ ਨੇਤਾਵਾਂ ਦੀ ਮਿਲੀਭੁਗਤ ਨਾਲ ਮਾਫੀਆ ਵੱਲੋਂ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਤਿੰਨ ਸਾਲ ਬੀਤ ਗਏ ਹਨ। ਇਸ ਦੇ ਬਾਵਜੂਦ ਉਨ੍ਹਾਂ ... Read More »

ਜੰਮੂ-ਕਸ਼ਮੀਰ ਵੀ ਪੰਜਾਬ ਦੇ ਰਾਹ

ਪੰਜਾਬ ਅਤੇ ਕਸ਼ਮੀਰ ਵਿੱਚ ਕਈ ਸਾਂਝਾਂ ਹਨ। ਜੰਮੂ-ਕਸ਼ਮੀਰ ਦਾ ਵੱਡਾ ਭਾਗ ਕਦੇ ਸਿੱਖ ਰਾਜ ਦਾ ਹਿੱਸਾ ਹੁੰਦਾ ਸੀ। ਸੰਨ 1947 ਵਿੱਚ ਦੇਸ਼ ਦੀ ਵੰਡ ਤੋਂ ਬਾਅਦ ਪੰਜਾਬ ਅਤੇ ਕਸ਼ਮੀਰ ਨੂੰ ਬਹੁਤ ਬੁਰੇ ਹਾਲਾਤਾਂ ਦਾ ਸਾਹਮਣਾ ਕਰਨਾ ਪਿਆ। ਦੋਵੇਂ ਹੀ ਸੂਬਿਆਂ ਦੇ ਲੋਕਾਂ ਨੂੰ ਪਿਛਲੇ ਸੱਤ ਦਹਾਕਿਆਂ ਦੌਰਾਨ ਕਥਿਤ ਆਜ਼ਾਦੀ ਦੀ ਭਾਰੀ ਕੀਮਤ ਤਾਰਨੀ ਪਈ ਹੈ। ਪੰਜਾਬ ਨੂੰ ਪਹਿਲਾਂ ਪੰਜਾਬੀ ਸੂਬਾ ... Read More »

ਦਿੱਲੀ ਕਤਲੇਆਮ ਦੀ ਸਮਾਂ ਬੱਧ ਜਾਂਚ ਹੋਵੇ

ਉੱਤਰ ਪੂਰਬੀ ਦਿੱਲੀ ਵਿੱਚ ਹੋਇਆ ਖੌਫਨਾਕ ਕਤਲੇਆਮ ਭਾਰਤੀ ਲੋਕਤੰਤਰ ਦੇ ਚਿਹਰੇ ਉੱਪਰ ਇਕ ਹੋਰ ਬਦਨੁਮਾ ਦਾਗ ਹੈ। ਇਸ ਕਤਲੇਆਮ ਨੇ ਇਹ ਦੱਸ ਦਿੱਤਾ ਹੈ ਕਿ ਆਮ ਲੋਕ ਕਿਧਰੇ ਵੀ ਸੁਰੱਖਿਅਤ ਨਹੀਂ ਹਨ। ਅਸਲ ਵਿੱਚ ਸਰਕਾਰਾਂ ਨੇ ਆਮ ਲੋਕ ਅਪਰਾਧੀਆਂ ਦੇ ਰਹਿਮ ਉੱਪਰ ਛੱਡ ਦਿੱਤੇ ਹਨ। ਅਪਰਾਧੀਆਂ ਦੇ ਸਿਰ ਉੱਪਰ ਹੀ ਰਾਜਨੀਤੀ ਹੋ ਰਹੀ ਹੈ। ਫਿਰਕੂ ਹਿੰਸਾ ਨਾਲ ਰਾਜਨੀਤੀ ਲਈ ਰਾਹ ... Read More »

ਨਿੱਜੀ ਟੈਲੀਫੋਨ ਕੰਪਨੀਆਂ ਦੀ ਮਨਮਾਨੀ

ਦੇਸ਼ ਵਿੱਚ ਨਿੱਜੀ ਟੈਲੀਫੋਨ ਸੇਵਾਵਾਂ ਇਕ ਪਾਸੇ ਖਪਤਕਾਰਾਂ ਦੀ ਲੁੱਟ ਕਰ ਰਹੀਆਂ ਹਨ, ਦੂਜੇ ਪਾਸੇ ਉਨ੍ਹਾਂ ਵੱਲੋਂ ਮਿਲੀਭੁਗਤ ਨਾਲ ਸਰਕਾਰੀ ਖਜ਼ਾਨੇ ਨੂੰ ਸੰਨ੍ਹ ਲਾਈ ਜਾ ਰਹੀ ਹੈ। ਇਹ ਚੰਗੀ ਗੱਲ ਹੈ ਕਿ ਇਸ ਮਾਮਲੇ ਵਿੱਚ ਦੇਸ਼ ਦੀ ਸਰਵਉੱਚ ਅਦਾਲਤ ਸੁਪਰੀਮ ਕੋਰਟ ਨੇ ਦਖਲ ਦਿੱਤਾ ਹੈ। ਸੁਪਰੀਮ ਕੋਰਟ ਦੀ ਸਖਤੀ ਤੋਂ ਬਾਅਦ ਨਿੱਜੀ ਟੈਲੀਫੋਨ ਕੰਪਨੀਆਂ ਨੂੰ ਸਰਕਾਰ ਦੇ ਬਕਾਏ ਮੋੜਨੇ ਸ਼ੁਰੂ ... Read More »

‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਦੀ ਦੁਰਵਰਤੋਂ

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਸੰਸਾਰ ਪ੍ਰਸਿੱਧ ਅਰਥ ਸਾਸ਼ਤਰੀ ਡਾ. ਮਨਮੋਹਨ ਸਿੰਘ ਨੇ ਭਾਰਤੀ ਰਾਸ਼ਟਰਵਾਦ ਅਤੇ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਬਾਰੇ ਬਹੁਤ ਹੀ ਅਰਥ ਭਰਪੂਰ ਵਿਚਾਰਾਂ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਦੇਸ਼ ਦੀ ਹੁਕਮਰਾਨ ਭਾਰਤੀ ਜਨਤਾ ਪਾਰਟੀ ਅਤੇ ਉਸ ਦੀਆਂ ਸਹਿਯੋਗੀ ਧਿਰਾਂ ਦੇਸ਼ ਵਿੱਚ ਰਾਸ਼ਟਰਵਾਦ ਅਤੇ ‘ਭਾਰਤ ਮਾਤਾ ਦੀ ਜੈ’ ਦੇ ਨਾਅਰੇ ਨਾਲ ... Read More »

COMING SOON .....


Scroll To Top
11